ਬਠਿੰਡਾ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਪਿੰਡ ਬੁਰਜ ਮਹਿਮਾ ਵਿਚ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਮਾਮੂਲੀ ਝਗੜੇ ਵਿਚ ਭਰਾ ਨੇ ਆਪਣੇ ਭਰਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਇਲਾਕੇ ਵਿਚ ਦਹਿਸ਼ਤ ਭਰਿਆ ਮਾਹੌਲ ਹੈ।
ਇਸ ਮਾਮਲੇ ‘ਚ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੀ ਸ਼ਿਕਾਇਤ ‘ਤੇ ਮੁਲਜ਼ਮ ਭਰਾ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁਲਜ਼ਮ ਰਾਜੂ ਸਿੰਘ ਫਰਾਰ ਹੈ, ਜਿਸ ਦੀ ਗ੍ਰਿਫਤਾਰੀ ਲਈ ਪੁਲਿਸ ਕੋਸ਼ਿਸ਼ਾਂ ਕਰ ਰਹੀ ਹੈ, ਜਦਕਿ ਮ੍ਰਿਤਕ ਦੀ ਪਛਾਣ ਪਿੰਡ ਬੁਰਜ ਮਹਿਮਾ ਦੇ ਰਹਿਣ ਵਾਲੇ ਤੇਜ ਸਿੰਘ ਵਜੋਂ ਹੋਈ ਹੈ।