ਬਠਿੰਡਾ, 08 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਲਹਿਰਾ ਬੇਗਾ ਵਿਖੇ ਇਕ ਔਰਤ ਨੇ ਆਪਣੀ ਨੂੰਹ ਤੋਂ ਤੰਗ ਆ ਕੇ ਜਾਨ ਦੇ ਦਿੱਤੀ। ਪੁਲਿਸ ਨੇ ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ ’ਤੇ ਮੁਲਜ਼ਮ ਔਰਤ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਥਾਣਾ ਨਥਾਣਾ ਵਿਖੇ ਦਰਜ ਕਰਵਾਏ ਬਿਆਨਾਂ ’ਚ ਅਮਰੀਕ ਸਿੰਘ ਵਾਸੀ ਪਿੰਡ ਹੱਸੂ ਜ਼ਿਲ੍ਹਾ ਸਿਰਸਾ ਹਰਿਆਣਾ ਨੇ ਦੱਸਿਆ ਕਿ ਉਸ ਦੀ ਭੈਣ ਬਲਜੀਤ ਕੌਰ ਵਾਸੀ ਪਿੰਡ ਲਹਿਰਾ ਬੇਗਾ ਨੂੰ ਉਸਦੀ ਨੂੰਹ ਗੁਰਪ੍ਰੀਤ ਕੌਰ ਤੰਗ-ਪਰੇਸ਼ਾਨ ਕਰਦੀ ਰਹਿੰਦੀ ਸੀ ਤੇ ਕੁੱਟਮਾਰ ਕਰਦੀ ਸੀ, ਜਿਸ ਕਾਰਨ ਉਸ ਦੀ ਭੈਣ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ।
ਪੀੜਤ ਨੇ ਦੱਸਿਆ ਕਿ 7 ਸਤੰਬਰ ਨੂੰ ਬਲਜੀਤ ਕੌਰ ਨੇ ਗੁਰਪ੍ਰੀਤ ਕੌਰ ਦੀ ਕੁੱਟਮਾਰ ਤੋਂ ਤੰਗ ਆ ਕੇ ਜਾਨ ਦੇ ਦਿੱਤੀ। ਇਸ ਸਬੰਧੀ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਅਮਰੀਕ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਔਰਤ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।