ਬਠਿੰਡਾ : ਸ਼ਰਾਬੀ ਪੁਲਿਸ ਵਾਲੇ ਨੇ ਮਜ਼ਦੂਰ ‘ਤੇ ਚਾੜ੍ਹੀ ਕਾਰ, ਮੌਕੇ ‘ਤੇ ਮੌਤ, ਗੁੱਸੇ ‘ਚ ਆਏ ਲੋਕਾਂ ਨੇ ਹਾਈਵੇ ਕਰ’ਤਾ ਜਾਮ

0
1977

ਬਠਿੰਡਾ|ਬਠਿੰਡਾ- ਸ੍ਰੀ ਮੁਕਤਸਰ ਸਾਹਿਬ ਸੜਕ ’ਤੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਵਿਅਕਤੀ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ ਪੁਲਿਸ ਮੁਲਾਜ਼ਮ ਖਿਲਾਫ਼ ਕਾਰਵਾਈ ਲਈ ਪਿੰਡ ਦਿਓਣ ਦੇ ਲੋਕਾਂ ਨੇ ਸੜਕ ’ਤੇ ਜਾਮ ਲਗਾ ਦਿੱਤਾ।

ਲੋਕਾਂ ਦਾ ਦੋਸ਼ ਸੀ ਕਿ ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਵੱਲੋਂ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਹਾਈਵੇ ’ਤੇ ਪਿੰਡ ਦਿਉਣ ਵਿਖੇ ਕਾਰ ਦੀ ਟੱਕਰ ਕਾਰਨ ਮਜ਼ਦੂਰ ਬੂਟਾ ਸਿੰਘ ਦੀ ਮੌਤ ਹੋ ਗਈ ਸੀ। ਪਿੰਡ ਵਾਸੀਆਂ ਨੇ ਕਾਰ ਨੂੰ ਉਥੇ ਹੀ ਘੇਰ ਰੱਖਿਆ ਹੈ।

ਪਿੰਡ ਵਾਸੀਆਂ ਦਾ ਦੋਸ਼ ਸੀ ਕਿ ਪੁਲਿਸ ਮੁਲਾਜ਼ਮ ਦੀ ਕਾਰ ਵਿੱਚੋਂ ਤਿੰਨ ਬੋਤਲਾਂ ਅੰਗਰੇਜ਼ੀ ਸ਼ਰਾਬ ਦੀਆਂ ਵੀ ਮਿਲੀਆਂ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਕਾਰ ਨਾਲ ਟੱਕਰ ਮਾਰ ਕੇ ਫਰਾਰ ਹੋ ਗਿਆ ਪਰ ਕਾਰ ਨੁਕਸਾਨੀ ਜਾਣ ਕਾਰਨ ਬੱਸ ਅੱਡੇ ਅੱਗੇ ਰੁਕ ਗਈ, ਜਿੱਥੇ ਲੋਕਾਂ ਨੇ ਕਾਰ ਨੂੰ ਘੇਰਾ ਪਾ ਲਿਆ।

ਇਸ ਦੌਰਾਨ ਪੁਲਿਸ ਮੁਲਾਜ਼ਮ ਨੇ ਆਪਣੇ ਸਾਥੀ ਪੁਲਿਸ ਵਾਲਿਆਂ ਨੂੰ ਫੋਨ ਕਰ ਦਿੱਤਾ। ਜਿਸ ਤੋਂ ਬਾਅਦ ਮੁਲਾ਼ਜ਼ਮ ਉਕਤ ਕਾਰ ਚਾਲਕ ਨੂੰ ਬਚਾ ਕੇ ਲੈ ਗਏ। ਪਿੰਡ ਵਾਸੀਆਂ ਨੇ ਬੁੱਧਵਾਰ ਰਾਤ ਕਰੀਬ 12 ਵਜੇ ਤਕ ਧਰਨਾ ਦਿੱਤਾ ਅਤੇ ਦਿਨ ਚੜ੍ਹਦਿਆਂ ਹੀ ਬਠਿੰਡਾ ਸ੍ਰੀ ਮੁਕਤਸਰ-ਸਾਹਿਬ ਸੜਕ ਨੂੰ ਜਾਮ ਕਰ ਦਿੱਤਾ ਗਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ