ਬਠਿੰਡਾ : ਗੋਲਡੀ ਬਰਾਰ ਦੇ ਗੁਰਗਿਆਂ ਤੇ ਪੁਲਿਸ ਵਿਚਕਾਰ ਇਨਕਾਊਂਟਰ, 1 ਗੈਂਗਸਟਰ ਜ਼ਖਮੀ

0
1394

ਬਠਿੰਡਾ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਤਲਵੰਡੀ ਸਾਬੋ ਦੇ ਪਿੰਡ ਤਿਓਣਾ ਪੁਜਾਰੀਆ ਵਿਖੇ ਪੁਲਿਸ ਮੁਕਾਬਲੇ ਦੌਰਾਨ ਇਕ ਗੈਂਗਸਟਰ ਜ਼ਖ਼ਮੀ ਹੋ ਗਿਆ ਜਦਕਿ ਉਸਦੇ ਦੂਜੇ ਸਾਥੀ ਨੂੰ ਪੁਲਿਸ ਨੇ ਕਾਬੂ ਕਰ ਲਿਆ।

ਜਾਣਕਾਰੀ ਅਨੁਸਾਰ ਦੋਵੇਂ ਗੈਂਗਸਟਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਤਿਓਣਾ ਪੁਜਾਰੀਆ ਵੱਲ ਜਾ ਰਹੇ ਸਨ। ਬਠਿੰਡਾ ਸੀਆਈਏ ਵਨ ਟੀਮ ਨੂੰ ਸੂਚਨਾ ਮਿਲਣ ‘ਤੇ ਜਦੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਗੋਲੀਬਾਰੀ ‘ਚ ਮਨਿੰਦਰ ਸਿੰਘ ਉਰਫ ਘੋੜਾ ਪੁੱਤਰ ਅਵਤਾਰ ਸਿੰਘ ਵਾਸੀ ਜੱਜਲ ਨਾਮਕ ਗੈਂਗਸਟਰ ਲੱਤ ‘ਚ ਗੋਲ਼ੀ ਲੱਗਣ ਨਾਲ ਜ਼ਖਮੀ ਹੋ ਗਿਆ, ਜਦਕਿ ਉਸ ਦੇ ਦੂਜੇ ਸਾਥੀ ਬੁੱਧ ਰਾਮ ਨੂੰ ਪੁਲਿਸ ਨੇ ਕਾਬੂ ਕਰ ਲਿਆ। ਇਹ ਦੋਵੇਂ ਗੈਂਗਸਟਰ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਦੋਵਾਂ ਗੈਂਗਸਟਰਾਂ ਦਾ ਸਬੰਧ ਗੋਲਡੀ ਬਰਾੜ ਗੈਂਗ ਨਾਲ ਦੱਸਿਆ ਜਾ ਰਿਹਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ