ਬਠਿੰਡਾ : ਪਰਾਲੀ ਸਾੜਨ ਦੇ ਕੇਸ ਡਰੋਂ 35 ਸਾਲ ਦੇ ਕਿਸਾਨ ਨੇ ਚੁੱਕਿਆ ਖੌਫ਼ਨਾਕ ਕਦਮ

0
998

ਬਠਿੰਡਾ, 21 ਨਵੰਬਰ | ਪਰਾਲੀ ਸਾੜਨ ਦੇ ਮਾਮਲੇ ‘ਚ ਬਠਿੰਡਾ ‘ਚ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ । 35 ਸਾਲਾ ਗੁਰਦੀਪ ਸਿੰਘ ਨੇ ਐਫਆਈਆਰ ਦੇ ਡਰੋਂ ਖੁਦਕੁਸ਼ੀ ਕਰ ਲਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਦਮ ਤੋਂ ਬਾਅਦ ਪਰਿਵਾਰ ‘ਚ ਮਾਂ, ਪਤਨੀ ਅਤੇ ਬੇਟੀ ਬੇਵੱਸ ਹੋ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਦੀਪ ਸਿੰਘ ਕੋਲ 6 ਏਕੜ ਜ਼ਮੀਨ ਸੀ। ਜਿਸ ‘ਤੇ ਉਹ ਖੇਤੀ ਕਰ ਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਝੋਨੇ ਦੀ ਕਟਾਈ ਤੋਂ ਬਾਅਦ ਉਸ ਨੇ ਪਰਾਲੀ ਨੂੰ ਹਟਾਉਣ ਲਈ ਅੱਗ ਦਾ ਸਹਾਰਾ ਲਿਆ। ਜਦੋਂ ਗੁਰਦੀਪ ਆਪਣੇ ਖੇਤਾਂ ਨੂੰ ਅੱਗ ਲਗਾ ਰਿਹਾ ਸੀ ਤਾਂ ਪੁਲਿਸ ਨੇ ਛਾਪਾ ਮਾਰਿਆ। ਉਸ ਸਮੇਂ ਗੁਰਦੀਪ ਭੱਜ ਗਿਆ ਪਰ ਬਾਅਦ ‘ਚ ਉਸ ਨੇ ਖੁਦਕੁਸ਼ੀ ਕਰ ਲਈ।

ਪੰਜਾਬ ਪੁਲਿਸ ਪਰਾਲੀ ਸਾੜਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਬਾਕੀਆਂ ਵਾਂਗ ਗੁਰਦੀਪ ਖ਼ਿਲਾਫ਼ ਵੀ ਐਫਆਈਆਰ ਦਰਜ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਐਫਆਈਆਰ ਦਾ ਡਰ ਗੁਰਦੀਪ ਨੂੰ ਪ੍ਰੇਸ਼ਾਨ ਕਰਨ ਲੱਗਾ ਅਤੇ ਉਸ ਨੇ ਖੁਦਕੁਸ਼ੀ ਦਾ ਕਦਮ ਚੁੱਕ ਲਿਆ।