ਬਠਿੰਡਾ : ਫਾਇਨਾਂਸ ਕੰਪਨੀ ਦੀਆਂ ਧਮਕੀਆਂ ਤੋਂ ਤੰਗ ਆ ਕੇ ਕਿਸਾਨ ਨੇ ਮੌਤ ਨੂੰ ਗਲ਼ੇ ਲਗਾਇਆ

0
1182

ਬਠਿੰਡਾ| ਨਿੱਜੀ ਫਾਇਨਾਂਸ ਕੰਪਨੀ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਤੋਂ ਤੰਗ ਆ ਕੇ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਤਕ ਦੀ ਪਛਾਣ ਗੁਰਿੰਦਰ ਸਿੰਘ ਵਾਸੀ ਪਿੰਡ ਦੁੱਨੇਵਾਲਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਗੁਰਿੰਦਰ ਸਿੰਘ ਨੇ ਟਰੈਕਟਰ ਖਰੀਦਣ ਲਈ ਉਕਤ ਕੰਪਨੀ ਤੋਂ ਕਰਜ਼ਾ ਲਿਆ ਸੀ। ਉਸਨੇ ਆਪਣੇ ਘਰ ਦਾ ਰੁਜ਼ਗਾਰ ਤੋਰਣ ਲਈ ਆਟਾ ਚੱਕੀ ਦਾ ਕਾਰੋਬਾਰ ਤੋਰਿਆ ਸੀ। ਪਰ ਸਰਕਾਰ ਵੱਲੋਂ ਟਰੈਕਟਰ ਵਾਲੀਆਂ ਆਟਾ ਚੱਕੀਆਂ ‘ਤੇ ਪਾਬੰਦੀ ਲਾਉਣ ਤੋਂ ਬਾਅਦ ਉਸ ਦਾ ਰੁਜ਼ਗਾਰ ਖਤਮ ਹੋ ਗਿਆ ਸੀ।

ਇਸ ਮੌਕੇ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕਿਸਾਨ ਦੀ ਲਾਸ਼ ਨੂੰ ਫਾਈਨਾਂਸ ਕੰਪਨੀ ਦੇ ਦਫ਼ਤਰ ਅੱਗੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਫਾਈਨਾਂਸ ਕੰਪਨੀ ਦੇ ਅਧਿਕਾਰੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਸੀ ਕਿ ਸਰਕਾਰੀ ਬੈਂਕਾਂ ਦੀ ਕਰਜ਼ਾ ਨੀਤੀ ਬਹੁਤ ਮਾੜੀ ਹੈ ਜਿਸ ਕਾਰਨ ਗਰੀਬ ਕਿਸਾਨ ਫਾਈਨਾਂਸ ਕੰਪਨੀਆ ਦੇ ਜਾਲ ਵਿਚ ਫ਼ਸ ਕੇ ਆਪਣੀਆਂ ਜਾਨਾਂ ਗਵਾ ਰਹੇ ਹਨ।

ਜਥੇਬੰਦੀ ਦੀ ਮੰਗ ਸੀ ਕਿ ਉਕਤ ਕਿਸਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਕੰਪਨੀ ਦੇ ਅਧਿਕਾਰੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਦੀ ਕੋਸ਼ਸ਼ਿ ਕੀਤੀ, ਪਰ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜਦ ਤਕ ਕੰਪਨੀ ਦੇ ਅਧਿਕਾਰੀਆਂ ਖਿਲਾਫ ਕਤਲ ਦਾ ਕੇਸ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤਕ ਉਨਾਂ੍ਹ ਦਾ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।

ਪ੍ਰਰਾਈਵੇਟ ਫਾਇਨਾਂਸ ਕੰਪਨੀ ਵੱਲੋਂ ਉਕਤ ਕਿਸਾਨ ਸਿੰਘ ਨੂੰ ਨੋਟਿਸ ਭੇਜਿਆ ਗਿਆ ਸੀ ਅਤੇ ਬਕਾਇਆ 5 ਲੱਖ ਰੁਪਿਆਂ ਦੀ ਮੰਗ ਕੀਤੀ ਗਈ ਸੀ ਅਤੇ ਰੁਪਿਆ ਨਾ ਭਰਨ ਦੀ ਸੂਰਤ ਵਿਚ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਧਮਕੀ ਦਿੱਤੀ ਸੀ, ਜਿਸ ਤੋਂ ਪੇ੍ਸ਼ਾਨ ਹੋ ਕੇ ਗੁਰਿੰਦਰ ਸਿੰਘ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਗਈ।