ਬਠਿੰਡਾ | ਪੁਲਿਸ ਦੇ ਸਪੈਸ਼ਲ ਸਟਾਫ ਵੱਲੋਂ ਬੰਬੀਹਾ ਗਰੁੱਪ ਨਾਲ ਸਬੰਧਤ 2 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਤੋਂ 3 ਪਿਸਤੌਲ ਦੇਸੀ 32 ਬੋਰ, 20 ਕਾਰਤੂਸ ਜ਼ਿੰਦਾ, 10 ਮੈਗਜ਼ੀਨ, 2 ਪਿਸਤੌਲ ਦੇਸੀ 30 ਬੋਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਸ ਪੂਰੇ ਮਾਮਲੇ ਬਾਰੇ ਅੱਜ ਜ਼ਿਲਾ ਪੁਲਿਸ ਮੁਖੀ ਪ੍ਰੈੱਸ ਕਾਨਫਰੰਸ ਵੀ ਕਰਨਗੇ ਅਤੇ ਪੂਰੀ ਜਾਣਕਾਰੀ ਦੇਣਗੇ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਪੁਲਿਸ ਨੇ 5 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।