ਗੰਨ ਕਲਚਰ ਖਿਲਾਫ ਐਕਸ਼ਨ ਮੂਡ ’ਚ ਬਠਿੰਡਾ ਪੁਲਿਸ, 89 ਲੋਕਾਂ ਨੂੰ ਨੋਟਿਸ ਜਾਰੀ

0
1006

ਬਠਿੰਡਾ | ਜ਼ਿਲਾ ਪੁਲਿਸ ਵੱਲੋਂ ਗੰਨ ਕਲਚਰ ਖਿਲਾਫ ਵੱਡੀ ਕਾਰਵਾਈ ਹੋਈ ਹੈ। ਪ੍ਰਸ਼ਾਸਨ ਨੇ ਜ਼ਿਲ੍ਹੇ ਵਿਚ 89 ਲੋਕਾਂ ਨੂੰ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਿਕ ਜਿਨ੍ਹਾਂ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਹੈ ਉਨ੍ਹਾਂ ਦੇ ਪੱਖ ਨੂੰ ਵੀ ਸੁਣਿਆ ਜਾਵੇਗਾ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਅਗਲੀ ਕਾਰਵਾਈ ਕਰਕੇ ਲਾਇਸੈਂਸ ਨੂੰ ਰੱਦ ਕੀਤਾ ਜਾ ਸਕਦਾ ਹੈ। ਪ੍ਰਸ਼ਾਸਨ ਵੱਲੋਂ ਨੋਟਿਸ ਕੀਤੇ ਗਏ ਲੋਕਾਂ ਦਾ ਜਲਦੀ ਹੀ ਪੱਖ ਸੁਣਿਆ ਜਾਵੇਗਾ।

ਦੱਸ ਦਈਏ ਕਿ ਬਠਿੰਡਾ ਜ਼ਿਲ੍ਹੇ ਅੰਦਰ 29 ਤੋਂ 30 ਹਜ਼ਾਰ ਅਸਲਾ ਲਾਇਸੈਂਸ ਰਜਿਸਟਰਡ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦਿੱਤੀ ਹੈ।ਗੌਰਤਲਬ ਹੈ ਕਿ ਗੰਨ ਕਲਚਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਖ਼ਤੀ ਵਰਤ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਵੱਲੋਂ ਵੀ ਲੋਕਾਂ ਨੂੰ 72 ਘੰਟਿਆਂ ਅੰਦਰ ਹਰ ਕਿਸੇ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਹਥਿਆਰ ਸਬੰਧੀ ਤਸਵੀਰਾਂ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ ਅਤੇ ਇਸ ਤੋਂ ਬਾਅਦ ਐਕਸ਼ਨ ਕਰਨ ਦੀ ਵੀ ਗੱਲ ਆਖੀ ਸੀ।