ਬਠਿੰਡਾ : ਨਾਭਾ ਜੇਲ੍ਹ ਬਰੇਕ ਕਾਂਡ ਦੇ ਮੁਲਜ਼ਮਾਂ ਜੇਲ ‘ਚ ਕੀਤੀ ਭੁੱਖ-ਹੜਤਾਲ, ਬੈਰਕਾਂ ‘ਚ ਟੀ.ਵੀ. ਲਗਾਉਣ ਦੀ ਰੱਖੀ ਮੰਗ

0
1375

ਬਠਿੰਡਾ | ਇਥੋਂ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿਚ ਬੰਦ 50 ਦੇ ਕਰੀਬ ਕੈਦੀ ਭੁੱਖ-ਹੜਤਾਲ ‘ਤੇ ਬੈਠੇ ਹਨ। ਬਠਿੰਡਾ ਜੇਲ੍ਹ ‘ਚ 3 ਦਿਨਾਂ ਤੋਂ ਉਹ ਬੈਰਕਾਂ ‘ਚ ਟੀ.ਵੀ. ਲਗਾਉਣ ਦੀ ਮੰਗ ਕਰ ਰਹੇ ਹਨ। ਇਨ੍ਹਾਂ ਵਿਚ ਨਾਭਾ ਜੇਲ੍ਹ ਬਰੇਕ ਕਾਂਡ ਵਿਚ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਕੈਦੀ ਸ਼ਾਮਲ ਹਨ, ਜਿਸ ‘ਚ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਹੋਰ ਕੈਦੀਆਂ ਨੇ ਜੇਲ ਪ੍ਰਸ਼ਾਸਨ ਤੋਂ ਉਨ੍ਹਾਂ ਦੀਆਂ ਬੈਰਕਾਂ ‘ਚ ਟੀ.ਵੀ. ਲਗਾਉਣ ਦੀ ਕੀਤੀ ਹੈ ਪਰ ਜੇਲ੍ਹ ਪ੍ਰਸ਼ਾਸਨ ਨੇ ਕੈਦੀਆਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ।

ਕੈਦੀ ਗੁਰਪ੍ਰੀਤ ਸਿੰਘ ਦੇ ਪਿਤਾ ਜਗੀਰ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਨਾਲ ਫੋਨ ’ਤੇ ਗੱਲ ਕੀਤੀ। ਪੁੱਤਰ ਨੇ ਦੱਸਿਆ ਕਿ ਸਵੇਰ ਤੋਂ ਲੈ ਕੇ ਰਾਤ ਤੱਕ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਟੀਵੀ ਦਾ ਪ੍ਰਬੰਧ ਕਰਨ ਲਈ ਕਿਹਾ ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ।

ਉਨ੍ਹਾਂ ਕਿਹਾ ਕਿ ਉਹ ਚਿੰਤਤ ਹੈ ਕਿਉਂਕਿ ਉਸ ਦਾ ਪੁੱਤਰ ਅਤੇ ਹੋਰ ਕੈਦੀ ਪਿਛਲੇ 3 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਹੈ ਕਿ ਕੈਦੀਆਂ ਦੀਆਂ ਬੈਰਕਾਂ ਵਿੱਚ ਟੀਵੀ ਲਗਾਇਆ ਜਾਵੇ ਤਾਂ ਜੋ ਉਸ ਦਾ ਪੁੱਤਰ ਅਤੇ ਹੋਰ ਕੈਦੀ ਆਪਣੀ ਭੁੱਖ ਹੜਤਾਲ ਖ਼ਤਮ ਕਰ ਸਕਣ।

ਕੈਦੀਆਂ ਵੱਲੋਂ ਜੇਲ੍ਹ ਪ੍ਰਸ਼ਾਸਨ ਤੋਂ ਆਪਣੇ ਖਰਚੇ ‘ਤੇ ਟੀਵੀ ਸੈੱਟ ਲਗਾਉਣ ਦੀ ਇਜਾਜ਼ਤ ਮੰਗੀ ਗਈ ਹੈ। ਕੈਦੀਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਜੇਕਰ ਕੋਈ ਕੈਦੀ ਇਸ ਸਹੂਲਤ ਦੀ ਦੁਰਵਰਤੋਂ ਕਰਦਾ ਹੈ ਤਾਂ ਉਸ ਤੋਂ ਇਹ ਸਹੂਲਤ ਵਾਪਸ ਲੈ ਲਈ ਜਾਵੇ, ਜਿਸ ਕਾਰਨ ਕੈਦੀਆਂ ਨੇ ਪਿਛਲੇ ਤਿੰਨ ਦਿਨਾਂ ਤੋਂ ਕੁਝ ਨਹੀਂ ਖਾਧਾ।