ਬਠਿੰਡਾ : PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਵਰਤਣ ਦੇ ਮਾਮਲੇ ‘ਚ SP ਗੁਰਵਿੰਦਰ ਸਿੰਘ ਸਾਂਗਾ ਸਸਪੈਂਡ

0
2595

ਬਠਿੰਡਾ, 25 ਨਵੰਬਰ | PM ਮੋਦੀ ਸੁਰੱਖਿਆ ਦੇ ਮਾਮਲੇ ‘ਚ ਕੁਤਾਹੀ ਵਰਤਣ ‘ਤੇ ਗੁਰਵਿੰਦਰ ਸਿੰਘ ਸਾਂਗਾ ਸਸਪੈਂਡ ਨੂੰ ਸਸਪੈਂਡ ਕਰ ਦਿੱਤਾ ਹੈ।  ਫਿਰੋਜ਼ਪੁਰ ‘ਚ ਕਾਫਲਾ ਰੁਕਿਆ ਸੀ। 5 ਜਨਵਰੀ 2022 ਨੂੰ ਪੀਐਮ ਮੋਦੀ ਇਥੋਂ ਲੰਘੇ ਸਨ। ਡੀਜੀਪੀ ਦੀ ਰਿਪੋਰਟ ਦੇ ਆਧਾਰ ਉਤੇ ਐਕਸ਼ਨ ਲਿਆ। ਉਸ ਸਮੇਂ ਬਠਿੰਡਾ ਵਿਚ ਐਸਪੀ ਵਜੋਂ ਗੁਰਵਿੰਦਰ ਸਾਂਗਾ ਤਾਇਨਾਤ ਸਨ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਖਾਮੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਡੀਜੀਪੀ ਦੀ ਰਿਪੋਰਟ ਤੋਂ ਬਾਅਦ ਤਤਕਾਲੀ ਐਸਪੀ ਆਪਰੇਸ਼ਨਜ਼ ਗੁਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡੀਜੀਪੀ ਦਫ਼ਤਰ ਚੰਡੀਗੜ੍ਹ ਹੋਵੇਗਾ। ਉਹ ਮਨਜ਼ੂਰੀ ਲਏ ਬਿਨਾਂ ਆਪਣਾ ਹੈੱਡਕੁਆਰਟਰ ਨਹੀਂ ਛੱਡ ਸਕਣਗੇ। ਐਸਪੀ ਗੁਰਵਿੰਦਰ ਇਸ ਵੇਲੇ ਬਠਿੰਡਾ ਵਿਚ ਐਸਪੀ ਸਨ।

ਯਾਦ ਰਹੇ ਕਿ ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਅਣਗਹਿਲੀ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ‘ਚ ਪੰਜਾਬ ਦੇ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਦੋਸ਼ੀ ਠਹਿਰਾਇਆ ਹੈ। ਕਮੇਟੀ ਨੇ ਅੱਠ ਮਹੀਨੇ ਪਹਿਲਾਂ ਅਗਸਤ 2022 ‘ਚ ਇਹ ਰਿਪੋਰਟ ਸੁਪਰੀਮ ਕੋਰਟ ਤੇ ਸਰਕਾਰ ਨੂੰ ਸੌਂਪੀ ਸੀ। ਇਸ ਰਿਪੋਰਟ ਦੇ ਆਧਾਰ ‘ਤੇ ਕੇਂਦਰ ਨੇ ਸਤੰਬਰ 2022 ‘ਚ ਪੰਜਾਬ ਸਰਕਾਰ ਨੂੰ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਪੱਤਰ ਲਿਖਿਆ ਸੀ ਪਰ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋਈ।

ਇਸ ਸਮੁੱਚੀ ਘਟਨਾ ਲਈ ਪਹਿਲਾਂ ਐਸਐਸਪੀ ਹਰਮਨਦੀਪ ਹੰਸ ਨੂੰ ਜ਼ਿੰਮੇਵਾਰ ਮੰਨਿਆ ਗਿਆ ਸੀ ਪਰ ਸੁਪਰੀਮ ਕੋਰਟ ਦੀਆਂ ਹਦਾਇਤਾਂ ’ਤੇ ਬਣੀ ਕਮੇਟੀ ਦੀ ਰਿਪੋਰਟ ‘ਚ ਤਤਕਾਲੀ ਮੁੱਖ ਸਕੱਤਰ ਤੇ ਡੀਜੀਪੀ ਦੀ ਲਾਪਰਵਾਹੀ ਸਾਹਮਣੇ ਆਈ। ਇਸ ਵਿਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਕੋਲ ਜੋ ਵੀ ਜ਼ਿੰਮੇਵਾਰੀ ਸੀ, ਉਹ ਉਸ ਨੂੰ ਸਹੀ ਢੰਗ ਨਾਲ ਨਹੀਂ ਨਿਭਾਅ ਸਕੇ।

ਰਿਪੋਰਟ ਵਿਚ ਕਿਹਾ ਹੈ ਕਿ ਆਈਜੀ (ਐਸਪੀਜੀ) ਆਰਆਰ ਭਗਤ ਨੇ ਇਸ ਸਥਿਤੀ ਬਾਰੇ ਪੁਲਿਸ ਅਧਿਕਾਰੀਆਂ ਨੂੰ ਸਮੇਂ-ਸਿਰ ਜਾਣਕਾਰੀ ਦਿੱਤੀ ਸੀ ਪਰ ਇਸ ਦੇ ਬਾਵਜੂਦ ਸਮੇਂ-ਸਿਰ ਕਾਰਵਾਈ ਨਹੀਂ ਕੀਤੀ ਗਈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)