ਬਠਿੰਡਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸ਼ਨੀਵਾਰ ਨੂੰ ਪਿੰਡ ਨਥਾਣਾ ਦੀ ਸਰਹਿੰਦ ਨਹਿਰ ਨੇੜੇ ਜੰਗਲ ਖੇਤਰ ‘ਚੋਂ ਇਕ ਨੌਜਵਾਨ ਦੀ ਗਲੀ-ਸੜੀ ਲਾਸ਼ ਮਿਲੀ। ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਹਰਸ਼ਿਤ ਚਾਵਲਾ, ਸਤਨਾਮ ਸਿੰਘ, ਮਾਨਿਕ ਸਿੰਘ ਅਤੇ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਨੌਜਵਾਨ ਦੀ ਲਾਸ਼ ਕਰੀਬ 15 ਦਿਨ ਪੁਰਾਣੀ ਸੀ, ਜੋ ਕਿ ਬੁਰੀ ਤਰ੍ਹਾਂ ਸੜੀ ਹੋਈ ਸੀ।
ਲਾਸ਼ ਨੇੜਿਓਂ ਇਕ ਟੀਕਾ ਬਰਾਮਦ ਹੋਇਆ ਹੈ, ਜਿਸ ਤੋਂ ਜਾਪਦਾ ਹੈ ਕਿ ਮ੍ਰਿਤਕ ਨੇ ਚਿੱਟੇ ਦਾ ਟੀਕਾ ਲਗਾਇਆ ਸੀ ਤੇ ਉਸ ਦੀ ਮੌਤ ਓਵਰਡੋਜ਼ ਨਾਲ ਹੋਈ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਰਾਮਪੁਰਾ ਸਿਵਲ ਹਸਪਤਾਲ ਭੇਜ ਦਿੱਤਾ। ਇਸ ਦੇ ਨਾਲ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਬਠਿੰਡਾ : 15 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਜੰਗਲ ‘ਚੋਂ ਮਿਲੀ ਲਾਸ਼, ਨੇੜਿਓਂ ਮਿਲਿਆ ਚਿੱਟੇ ਦਾ ਇੰਜੈਕਸ਼ਨ
Related Post