ਬਠਿੰਡਾ, 31 ਜਨਵਰੀ | ਗਿੱਦੜਬਾਹਾ ਰੋਡ ‘ਤੇ ਪੈਂਦੇ ਪਿੰਡ ਵਿਰਕ ਕਲਾਂ ‘ਚ 20 ਸਾਲ ਦੇ ਨੌਜਵਾਨ ਨੇ ਜਾਨ ਦੇ ਦਿੱਤੀ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸ ਦੇ 2 ਬੱਚੇ ਹਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਬੇਰੋਜ਼ਗਾਰ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।
ਦੱਸ ਦਈਏ ਕਿ ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਖਬਰ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਲਵਾਣਾ ਪੁਲਿਸ ਚੌਕੀ ਨੂੰ ਸੂਚਨਾ ਦਿੱਤੀ। ਲਾਸ਼ ਨੂੰ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।