ਬਠਿੰਡਾ : ਕੰਡਕਟਰ ਨੇ ਮੁੰਡੇ ਤੋਂ ਟਿਕਟ ਮੰਗੀ ਤਾਂ ਰਸਤੇ ‘ਚੋਂ ਬੱਸ ‘ਚ ਚੜ੍ਹੇ ਮੁੰਡੇ ਦੇ ਦੋਸਤਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੰਡਕਟਰ ਵੱਢਿਆ

0
842

ਬਠਿੰਡਾ| ਸੂਬੇ ਭਰ ’ਚ ਕਾਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ ’ਚ ਹੈ। ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਕਿ ਜਿੱਥੇ ਬੱਸ ਕੰਡਕਟਰ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ। ਜਿਸ ਕਾਰਨ ਉਹ ਬੂਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ। 

ਮਿਲੀ ਜਾਣਕਾਰੀ ਮੁਤਾਬਿਕ ਬਠਿੰਡਾ ’ਚ ਬੱਸ ਕੰਡਕਟਰ ਵੱਲੋਂ ਟਿਕਟ ਮੰਗਣ ’ਤੇ ਉਸ ’ਤੇ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦਰਅਸਲ ਗੁਰਭੇਜ ਸਿੰਘ ਸ਼ਾਮ ਨੂੰ ਬਠਿੰਡਾ ਤੋਂ ਫਰੀਦਕੋਟ ਬੱਸ ’ਤੇ ਜਾ ਰਿਹਾ ਸੀ, ਇਸ ਦੌਰਾਨ ਉਸ ਨੇ ਇੱਕ ਲੜਕੇ ਤੋਂ ਟਿਕਟ ਮੰਗੀ।

ਇਸ ਤੋਂ ਬਾਅਦ ਗੁੱਸੇ ’ਚ ਆਏ ਲੜਕੇ ਨੇ ਟਿਕਟ ਤਾਂ ਲੈ ਲਈ ਪਰ ਆਪਣੇ ਸਾਥੀਆਂ ਨੂੰ ਰਸਤੇ ’ਚ ਬੁਲਾ ਲਿਆ। ਜਿਨ੍ਹਾਂ ਨੇ ਬੱਸ ਨੂੰ ਰੋਕ ਕੇ ਤੇਜਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲੇ ਦੌਰਾਨ ਇੱਕ ਨੌਜਵਾਨ ਕੋਲ ਰਿਵਾਲਵਰ ਵੀ ਸੀ। 

ਫਿਲਹਾਲ ਜ਼ਖਮੀ ਹਾਲਤ ’ਚ ਬੱਸ ਕੰਡਕਟਰ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਨਾਲ ਹੀ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਉਨ੍ਹਾਂ ਵੱਲੋਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ।