BDPO ਦਫਤਰ ‘ਤੇ ਕਬਜ਼ਾ ਕਰਨ ਤੇ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਸਾਬਕਾ ਕਾਂਗਰਸੀ ਵਿਧਾਇਕ ਨਾਮਜ਼ਦ

0
482

ਜ਼ੀਰਾ/ਫਿਰੋਜ਼ਪੁਰ, 13 ਅਕਤੂਬਰ | ਤਹਿਸੀਲ ਜ਼ੀਰਾ ਦੇ ਬੀਡੀਪੀਓ ਦਫਤਰ ‘ਤੇ ਕਬਜ਼ਾ ਕਰਨ ਅਤੇ ਸਰਕਾਰੀ ਕੰਮ ’ਚ ਵਿਘਨ ਪਾਉਣ ਦੇ ਦੋਸ਼ ‘ਚ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ 70-80 ਅਣਪਛਾਤੇ ਵਿਅਕਤੀਆਂ ਖਿਲਾਫ 341, 186, 268, 149 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਸਤਵੰਤ ਸਿੰਘ ਨੇ ਦੱਸਿਆ ਕਿ ਜ਼ੀਰਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਵੱਲੋਂ ਇਕ ਪੱਤਰ ਮੌਸੂਲ ਹੋਇਆ ਕਿ ਕੁਲਬੀਰ ਸਿੰਘ ਜ਼ੀਰਾ ਵੱਲੋਂ ਸਾਥੀਆਂ ਸਮੇਤ ਬੀਡੀਪੀਓ ਦਫਤਰ ਵਿਖੇ ਧਰਨਾ ਲਗਾਇਆ ਗਿਆ ਹੈ।

ਇਸ ਤੋਂ ਇਲਾਵਾ ਉਸ ਦੇ ਸਾਥੀਆਂ ਵੱਲੋਂ ਗਲਤ ਤਰੀਕੇ ਨਾਲ ਦਫਤਰ ਸਟਾਫ ਦੇ ਕਮਰਿਆਂ ‘ਚ ਦਾਖਲ ਹੋ ਕੇ ਅਤੇ ਦਫਤਰੀ ਕੰਮ ਸਮੇਂ ਕਮਰਿਆਂ ‘ਤੇ ਕਬਜ਼ਾ ਕੀਤਾ ਗਿਆ ਤੇ ਸਰਕਾਰੀ ਕੰਮ ਵਿਚ ਵਿਘਨ ਪਾਇਆ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਇਸੇ ਧਰਨੇ ‘ਚ ਹੀ ਬੀਤੇ ਦਿਨ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਵੀ ਆਏ ਸਨ ਪਰ ਪੁਲਿਸ ਵੱਲੋਂ ਦਰਜ ਪਰਚੇ ਵਿਚ ਉਨ੍ਹਾਂ ਦਾ ਨਾਂ ਨਹੀਂ ਹੈ।