ਲੁਧਿਆਣਾ, 14 ਅਕਤੂਬਰ | ਤਿਉਹਾਰਾਂ ਦਾ ਸੀਜ਼ਨ ਨੇੜੇ ਆਉਂਦੇ ਹੀ ਲੁਧਿਆਣਾ ਵਿਚ ਸਿਹਤ ਵਿਭਾਗ ਨੇ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਡੇਅਰੀਆਂ ਅਤੇ ਮਠਿਆਈ ਦੀਆਂ ਦੁਕਾਨਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਨੇ ਇੱਕ ਡੇਅਰੀ ‘ਤੇ ਛਾਪਾ ਮਾਰ ਕੇ ਡੇਢ ਕੁਇੰਟਲ ਦੇ ਕਰੀਬ ਮਿਲਾਵਟੀ ਪਨੀਰ ਨਸ਼ਟ ਕੀਤਾ ਹੈ। ਇਹ ਪਨੀਰ ਤਿਉਹਾਰਾਂ ਦੇ ਸੀਜ਼ਨ ਕਾਰਨ ਸ਼ਹਿਰ ਵਿਚ ਸਪਲਾਈ ਕੀਤਾ ਜਾਣਾ ਸੀ।
ਸਿਵਲ ਸਰਜਨ ਡਾ. ਪ੍ਰਦੀਪ ਨੇ ਦੱਸਿਆ ਕਿ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਰਾਹੋਂ ਰੋਡ ‘ਤੇ ਸਥਿਤ ਡੇਅਰੀਆਂ ‘ਚ ਕੁਝ ਲੋਕ ਮਿਲਾਵਟੀ ਸਾਮਾਨ ਬਣਾ ਰਹੇ ਹਨ। ਟੀਮ ਨੇ ਛਾਪਾ ਮਾਰਿਆ ਤਾਂ ਕਰੀਬ ਡੇਢ ਕੁਇੰਟਲ ਪਨੀਰ ਬਰਾਮਦ ਹੋਇਆ। ਇਹ ਪਨੀਰ ਮਿਲਾਵਟੀ ਹੈ। ਇਸ ਕਾਰਨ ਪਨੀਰ ਸਮੇਤ ਹੋਰ ਕਈ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ ਗਏ ਹਨ। ਇਹ ਪਨੀਰ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ‘ਤੇ ਸਪਲਾਈ ਕੀਤਾ ਜਾਣਾ ਸੀ। ਇਸੇ ਤਰ੍ਹਾਂ ਮਿਠਾਈ ਦੀਆਂ ਦੁਕਾਨਾਂ ਤੇ ਹੋਰ ਖਾਣ-ਪੀਣ ਦੀਆਂ ਦੁਕਾਨਾਂ ‘ਤੇ ਛਾਪੇਮਾਰੀ ਜਾਰੀ ਰਹੇਗੀ।
ਸਿਵਲ ਸਰਜਨ ਡਾ. ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਅਸੀਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹਿਰ ਵਾਸੀਆਂ ਨੂੰ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਨਾ ਦੇਣ। ਲੋਕਾਂ ਨੂੰ ਇਹ ਵੀ ਅਪੀਲ ਹੈ ਕਿ ਜਿੱਥੇ ਕਿਤੇ ਵੀ ਖਾਣ-ਪੀਣ ਦੀਆਂ ਵਸਤੂਆਂ ਵਿਚ ਮਿਲਾਵਟ ਹੁੰਦੀ ਹੈ ਤਾਂ ਉਹ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰਨ। ਦੁਕਾਨਦਾਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਸਾਮਾਨ ਕਿੱਥੋਂ ਸਪਲਾਈ ਕਰਦਾ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)