<p><strong>ਲੁਧਿਆਣਾ&comma; 14 ਅਕਤੂਬਰ &vert;<&sol;strong> ਤਿਉਹਾਰਾਂ ਦਾ ਸੀਜ਼ਨ ਨੇੜੇ ਆਉਂਦੇ ਹੀ ਲੁਧਿਆਣਾ ਵਿਚ ਸਿਹਤ ਵਿਭਾਗ ਨੇ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਡੇਅਰੀਆਂ ਅਤੇ ਮਠਿਆਈ ਦੀਆਂ ਦੁਕਾਨਾਂ &&num;8216&semi;ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਨੇ ਇੱਕ ਡੇਅਰੀ &&num;8216&semi;ਤੇ ਛਾਪਾ ਮਾਰ ਕੇ ਡੇਢ ਕੁਇੰਟਲ ਦੇ ਕਰੀਬ ਮਿਲਾਵਟੀ ਪਨੀਰ ਨਸ਼ਟ ਕੀਤਾ ਹੈ। ਇਹ ਪਨੀਰ ਤਿਉਹਾਰਾਂ ਦੇ ਸੀਜ਼ਨ ਕਾਰਨ ਸ਼ਹਿਰ ਵਿਚ ਸਪਲਾਈ ਕੀਤਾ ਜਾਣਾ ਸੀ।<&sol;p>&NewLine;<p>ਸਿਵਲ ਸਰਜਨ ਡਾ&period; ਪ੍ਰਦੀਪ ਨੇ ਦੱਸਿਆ ਕਿ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਰਾਹੋਂ ਰੋਡ &&num;8216&semi;ਤੇ ਸਥਿਤ ਡੇਅਰੀਆਂ &&num;8216&semi;ਚ ਕੁਝ ਲੋਕ ਮਿਲਾਵਟੀ ਸਾਮਾਨ ਬਣਾ ਰਹੇ ਹਨ। ਟੀਮ ਨੇ ਛਾਪਾ ਮਾਰਿਆ ਤਾਂ ਕਰੀਬ ਡੇਢ ਕੁਇੰਟਲ ਪਨੀਰ ਬਰਾਮਦ ਹੋਇਆ। ਇਹ ਪਨੀਰ ਮਿਲਾਵਟੀ ਹੈ। ਇਸ ਕਾਰਨ ਪਨੀਰ ਸਮੇਤ ਹੋਰ ਕਈ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ ਗਏ ਹਨ। ਇਹ ਪਨੀਰ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ &&num;8216&semi;ਤੇ ਸਪਲਾਈ ਕੀਤਾ ਜਾਣਾ ਸੀ। ਇਸੇ ਤਰ੍ਹਾਂ ਮਿਠਾਈ ਦੀਆਂ ਦੁਕਾਨਾਂ ਤੇ ਹੋਰ ਖਾਣ-ਪੀਣ ਦੀਆਂ ਦੁਕਾਨਾਂ &&num;8216&semi;ਤੇ ਛਾਪੇਮਾਰੀ ਜਾਰੀ ਰਹੇਗੀ।<&sol;p>&NewLine;<p>ਸਿਵਲ ਸਰਜਨ ਡਾ&period; ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਅਸੀਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹਿਰ ਵਾਸੀਆਂ ਨੂੰ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਨਾ ਦੇਣ। ਲੋਕਾਂ ਨੂੰ ਇਹ ਵੀ ਅਪੀਲ ਹੈ ਕਿ ਜਿੱਥੇ ਕਿਤੇ ਵੀ ਖਾਣ-ਪੀਣ ਦੀਆਂ ਵਸਤੂਆਂ ਵਿਚ ਮਿਲਾਵਟ ਹੁੰਦੀ ਹੈ ਤਾਂ ਉਹ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰਨ। ਦੁਕਾਨਦਾਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਸਾਮਾਨ ਕਿੱਥੋਂ ਸਪਲਾਈ ਕਰਦਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;