ਲੁਧਿਆਣਾ| ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ, ਜਿਸ ਵਿੱਚ ਲੁਧਿਆਣਾ ਪੁਲਿਸ ਨੇ ਇਕ ਮੋਬਾਇਲ ਸਨੈਚਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਵੱਖਰੇ ਤਰੀਕਿਆਂ ਨਾਲ ਮੋਬਾਇਲਾਂ ਦੀ ਲੁੱਟ ਕਰਦਾ ਸੀ। ਖਾਸ ਤੌਰ ‘ਤੇ ਬਜ਼ੁਰਗ ਵਿਅਕਤੀਆਂ ਨੂੰ ਆਪਣਾ ਸ਼ਿਕਾਰ ਬਣਾਉਂਦਾ ਸੀ । ਬਜ਼ੁਰਗ ਵਿਅਕਤੀਆਂ ਨੂੰ ਕਹਿੰਦਾ ਸੀ ਕਿ ਬਜ਼ੁਰਗ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਜਾਣਦੇ ਹਨ ਅਤੇ ਉਨ੍ਹਾਂ ਦੇ ਮੋਬਾਇਲ ਵਿੱਚ ਪਹਿਲਾਂ ਹੀ ਉਸ ਦਾ ਨੰਬਰ ਦਰਜ ਹੈ ਅਤੇ ਮੋਬਾਇਲ ਦਿਖਾਉਣਾ ਨੂੰ ਕਹਿ ਕੇ ਮੋਬਾਇਲ ਲੈ ਕੇ ਫ਼ਰਾਰ ਹੋ ਜਾਂਦਾ ਸੀ ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੁਆਇੰਟ ਪੁਲਿਸ ਕਮਿਸ਼ਨਰ ਨਰਿੰਦਰ ਭਾਰਗਵ ਨੇ ਦੱਸਿਆ ਕਿ ਅਜੀਬੋ-ਗਰੀਬ ਤਰੀਕੇ ਨਾਲ ਲੁੱਟ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਜੋ ਬਜ਼ੁਰਗਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਅਤੇ ਉਸ ਕੋਲੋਂ 13 ਮੋਬਾਇਲ ਫੋਨ ਬਰਾਮਦ ਕੀਤੇ ਹਨ। ਉਥੇ ਹੀ ਦੂਜੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜੁਆਇੰਟ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਕ ਮਹਿਲਾ ਤੋਂ ਲੁੱਟ ਕੀਤੀ ਗਈ ਸੀ, ਜਿਸ ਮਾਮਲੇ ਵਿੱਚ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਲੁੱਟ ਦੀ ਰਕਮ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਪੁਲਸ ਦੇ ਨਾਲ-ਨਾਲ ਸੈਲਫੀ ਕੈਮਰਾ ਵਾਲਿਆਂ ਨੇ ਵੀ ਬਹੁਤ ਮਿਹਨਤ ਕੀਤੀ ਹੈ ਅਰੋਪੀਆਂ ਉਪਰ ਪਹਿਲਾਂ ਵੀ ਮੁਕੱਦਮੇ ਦਰਜ ਹਨ ।