ਨਵੀਂ ਦਿੱਲੀ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਉਸ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸੁਪਰੀਮ ਕੋਰਟ ‘ਚ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਸੀ।
ਸੁਪਰੀਮ ਕੋਰਟ ਦੇ ਜਸਟਿਸ ਬੀਆਰਗਵਈ, ਜਸਟਿਸ ਵਿਕਰਮਨਾਥ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸਮਰੱਥ ਅਥਾਰਟੀ (ਗ੍ਰਹਿ ਮੰਤਰਾਲਾ) ਨੂੰ ਫੈਸਲਾ ਲੈਣ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਕਰੀਬ 27 ਸਾਲਾਂ ਤੋਂ ਜੇਲ੍ਹ ਵਿਚ ਹਨ। ਰਾਜੋਆਣਾ ਨੂੰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿਚ ਅਦਾਲਤ ਨੇ 1995 ਵਿਚ ਮੌਤ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਨੇ 2012 ਵਿਚ ਰਹਿਮ ਦੀ ਅਪੀਲ ਦਾਇਰ ਕੀਤੀ ਸੀ, ਜੋ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ। ਗ੍ਰਹਿ ਮੰਤਰਾਲੇ ਵੱਲੋਂ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ।



































