ਨਵੀਂ ਦਿੱਲੀ , 16 ਜਨਵਰੀ | ਕੇਂਦਰ ਸਰਕਾਰ ਨੇ ਵੀਰਵਾਰ ਨੂੰ ਕੇਂਦਰੀ ਕਰਮਚਾਰੀਆਂ ਲਈ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਸਾਲ 2026 ਤੋਂ ਲਾਗੂ ਕੀਤਾ ਜਾਵੇਗਾ।
ਇਹ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ 7ਵਾਂ ਤਨਖਾਹ ਕਮਿਸ਼ਨ 2016 ਵਿਚ ਲਾਗੂ ਹੋਇਆ ਸੀ, ਇਸ ਦੀਆਂ ਸਿਫ਼ਾਰਸ਼ਾਂ 2026 ਤੱਕ ਜਾਰੀ ਰਹਿਣਗੀਆਂ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)