ਬੇਕ੍ਰਿੰਗ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

0
661

ਚੰਡੀਗੜ੍ਹ, 16 ਨਵੰਬਰ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ। ਉਸ ਨੇ ਇਸ ਬਾਰੇ ਸੋਸ਼ਲ ਮੀਡੀਆ (ਐਕਸ) ‘ਤੇ ਪੋਸਟ ਕੀਤਾ।

ਉਨ੍ਹਾਂ ਪੋਸਟ ਵਿਚ ਲਿਖਿਆ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ ਤਾਂ ਜੋ ਨਵੇਂ ਪ੍ਰਧਾਨ ਦੀ ਚੋਣ ਲਈ ਰਸਤਾ ਸਾਫ਼ ਹੋ ਸਕੇ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਆਪਣੀ ਅਗਵਾਈ ਦੌਰਾਨ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।

ਸੁਖਬੀਰ ਬਾਦਲ ਨੂੰ ਕਰੀਬ 3 ਮਹੀਨੇ ਪਹਿਲਾਂ ਧਾਰਮਿਕ ਸਜ਼ਾ ਦਿੱਤੀ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਣਖਾਹੀਆ ਐਲਾਨਿਆ ਸੀ। ਪੰਜ ਤਖਤਾਂ ਦੀ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਅਕਾਲੀ ਦਲ ਨੇ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਸੀ। ਭੂੰਦੜ ਨੂੰ ਬਾਦਲ ਪਰਿਵਾਰ ਦਾ ਕਰੀਬੀ ਮੰਨਿਆ ਜਾਂਦਾ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)