<p><strong>ਚੰਡੀਗੜ੍ਹ&comma; 16 ਨਵੰਬਰ &vert;<&sol;strong> ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ&period;ਦਲਜੀਤ ਸਿੰਘ ਚੀਮਾ ਨੇ ਦਿੱਤੀ। ਉਸ ਨੇ ਇਸ ਬਾਰੇ ਸੋਸ਼ਲ ਮੀਡੀਆ &lpar;ਐਕਸ&rpar; &&num;8216&semi;ਤੇ ਪੋਸਟ ਕੀਤਾ।<&sol;p>&NewLine;<p>ਉਨ੍ਹਾਂ ਪੋਸਟ ਵਿਚ ਲਿਖਿਆ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ ਤਾਂ ਜੋ ਨਵੇਂ ਪ੍ਰਧਾਨ ਦੀ ਚੋਣ ਲਈ ਰਸਤਾ ਸਾਫ਼ ਹੋ ਸਕੇ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਆਪਣੀ ਅਗਵਾਈ ਦੌਰਾਨ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।<&sol;p>&NewLine;<p>ਸੁਖਬੀਰ ਬਾਦਲ ਨੂੰ ਕਰੀਬ 3 ਮਹੀਨੇ ਪਹਿਲਾਂ ਧਾਰਮਿਕ ਸਜ਼ਾ ਦਿੱਤੀ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਣਖਾਹੀਆ ਐਲਾਨਿਆ ਸੀ। ਪੰਜ ਤਖਤਾਂ ਦੀ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਅਕਾਲੀ ਦਲ ਨੇ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਸੀ। ਭੂੰਦੜ ਨੂੰ ਬਾਦਲ ਪਰਿਵਾਰ ਦਾ ਕਰੀਬੀ ਮੰਨਿਆ ਜਾਂਦਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;