ਗ੍ਰਿਫਤਾਰ ਦੇਣ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਪ੍ਰਵਚਨ ‘ਚ ਕਿਹਾ- ਜਿਥੇ ਮੇਰੀ ਦਸਤਾਰਬੰਦੀ ਹੋਈ, ਉਥੇ ਹੀ ਮੈਂ ਗ੍ਰਿਫਤਾਰੀ ਦੇ ਰਿਹਾ

0
1340

ਮੋਗਾ | ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਐਤਵਾਰ ਸਵੇਰੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਨੂੰ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਤੋਂ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਗੁਰਦੁਆਰੇ ‘ਚ ਪ੍ਰਵਚਨ ਦੇ ਰਿਹਾ ਸੀ। ਉਥੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜਿਥੇ ਮੇਰੀ ਦਸਤਾਰ ਬੰਨ੍ਹਦੀ ਹੋਈ, ਜਿਥੋ ਕੌਮ ਲਈ ਕੰਮ ਸ਼ੁਰੂ ਕੀਤਾ, ਉਥੇ ਹੀ ਮੈਂ ਗ੍ਰਿਫਤਾਰੀ ਦੇਣ ਦਾ ਫੈਸਲਾ ਕੀਤਾ।

ਉਹ ਇੱਥੇ ਆਪਣੇ ਸਮਰਥਕਾਂ ਦੀ ਭੀੜ ਨਾਲ ਆਤਮ ਸਮਰਪਣ ਕਰਨਾ ਚਾਹੁੰਦਾ ਸੀ। ਅੰਮ੍ਰਿਤਪਾਲ ਨੂੰ ਬਠਿੰਡਾ ਹਵਾਈ ਅੱਡੇ ਤੋਂ ਫਲਾਈਟ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਅੰਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਫਰਾਰ ਸੀ। ਉਸ ਨੇ ਆਪਣੇ ਇੱਕ ਸਮਰਥਕ ਦੀ ਰਿਹਾਈ ਲਈ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਸੀ। 18 ਮਾਰਚ ਨੂੰ ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਘੇਰਾਬੰਦੀ ਕੀਤੀ ਪਰ ਅੰਮ੍ਰਿਤਪਾਲ ਫਰਾਰ ਹੋ ਗਿਆ।