ਵਿਸ਼ਵ ਕੱਪ ਫਾਈਨਲ ਤੋਂ ਪਹਿਲਾਂ ਜ਼ਿਲਾ ਮੈਜਿਸਟ੍ਰੇਟ ਵੱਲੋਂ ਚੰਡੀਗੜ੍ਹ ‘ਚ ਐਡਵਾਈਜ਼ਰੀ ਜਾਰੀ : ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਕਾਰਵਾਈ

0
1070

ਚੰਡੀਗੜ੍ਹ, 18 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਐਤਵਾਰ ਨੂੰ ਭਾਰਤ ਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਵਨਡੇ World Cup 2023 ਦੇ ਫਾਈਨਲ ਮੈਚ ਨੂੰ ਲੈ ਕੇ ਚੰਡੀਗੜ੍ਹ ਵਿਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ। ਸ਼ਹਿਰ ਦੇ ਕਿਸੇ ਵੀ ਹਿੱਸੇ ‘ਚ ਖੁੱਲ੍ਹੀਆਂ ਥਾਵਾਂ ‘ਤੇ ਵੱਡੀਆਂ ਸਕਰੀਨਾਂ ਲਗਾ ਕੇ ਮੈਚ ਦਿਖਾਉਣ ‘ਤੇ ਪੂਰਨ ਪਾਬੰਦੀ ਹੋਵੇਗੀ। ਕਾਰ ਵਿਚ ਵੀ ਉੱਚੀ ਆਵਾਜ਼ ਵਿਚ ਸੰਗੀਤ, ਢੋਲ ਆਦਿ ਨਹੀਂ ਵਜਾਇਆ ਜਾਵੇਗਾ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਵਿਚ ਪੁਲਿਸ ਨੇ ਆਮ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।