ਲੁਧਿਆਣਾ ਬੱਸ ਸਟੈਂਡ ‘ਤੇ ਮੰਗਣ ਵਾਲੀਆਂ ਕੁੜੀਆਂ ਗਿਰੋਹ ਬਣਾ ਕਰਦੀਆਂ ਲੁੱਟ, ਨੌਜਵਾਨਾਂ ਕੋਲੋਂ ਖੋਹਦੀਆਂ ਪੈਸੇ

0
356

ਲੁਧਿਆਣਾ, 4 ਅਕਤੂਬਰ | ਇਥੇ ਆਏ ਦਿਨ ਲੁੱਟ ਦੀਆਂ ਵਾਰਦਾਤਾਂ ਦੇਖਣ ਨੂੰ ਮਿਲਦੀਆਂ ਹਨ ਅਤੇ ਲੋਕ ਆਪਣੇ ਆਪ ਨੂੰ ਅਣ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਤਾਜ਼ਾ ਮਾਮਲਾ ਬੱਸ ਸਟੈਂਡ ਨੇੜੇ ਦੇਖਣ ਨੂੰ ਮਿਲਿਆ, ਜਿਥੇ ਇੱਕ ਪ੍ਰਵਾਸੀ ਨੌਜਵਾਨ ਆਪਣੇ ਭਰਾਵਾਂ ਨਾਲ ਲੁਧਿਆਣਾ ਵਿਚ ਆਉਂਦਾ ਹੈ ਅਤੇ ਮੰਗਣ ਵਾਲੀਆਂ ਕੁੜੀਆਂ ਵੱਲੋਂ ਉਸ ਨੌਜਵਾਨ ਕੋਲੋਂ ਪੈਸੇ ਖੋਹ ਲਏ ਜਾਂਦੇ ਹਨ, ਜਿਸ ਦੇ ਨੇੜੇ ਖੜ੍ਹੇ ਨੌਜਵਾਨ ਨੇ ਵੀਡੀਓ ਵੀ ਬਣਾਈ। ਪੀੜਤ ਨੌਜਵਾਨ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਜਦੋਂ ਇਸ ਸਬੰਧੀ ਮਾਰਕੀਟ ਦੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ 20 ਤੋਂ 25 ਮੰਗਣ ਵਾਲੀਆਂ ਕੁੜੀਆਂ ਵੱਲੋਂ ਗਿਰੋਹ ਬਣਾਇਆ ਗਿਆ ਹੈ । ਉਹ ਪ੍ਰਵਾਸੀ ਮੁਸਾਫਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੀਆਂ ਹਨ ਅਤੇ ਉਨ੍ਹਾਂ ਕੋਲੋਂ ਪੈਸੇ ਖੋਹ ਲੈਂਦੀਆਂ ਹਨ, ਜਿਸ ਤੋਂ ਬਾਅਦ ਉਸ ਜਗ੍ਹਾ ‘ਤੇ ਰੌਲਾ ਪਾਇਆ ਜਾਂਦਾ ਹੈ ਕਿ ਇਸ ਵੱਲੋਂ ਮੇਰੇ ਨਾਲ ਛੇੜਖਾਨੀ ਕੀਤੀ ਗਈ ਹੈ, ਜਿਸ ਨੂੰ ਲੈ ਕੇ ਮਾਰਕੀਟ ਦੇ ਲੋਕਾਂ ਦਾ ਵੀ ਕਹਿਣਾ ਸੀ ਕਿ ਇਨ੍ਹਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਕਿ ਭੋਲੇ ਭਾਲੇ ਲੋਕਾਂ ਦੇ ਨਾਲ ਇਸ ਤਰੀਕੇ ਦੇ ਨਾਲ ਲੁੱਟ-ਕਸੁੱਟ ਨਾ ਹੋਵੇ ।

ਜਦੋਂ ਇਸ ਸਬੰਧੀ ਬੱਸ ਸਟੈਂਡ ਚੌਂਕੀ ਇੰਚਾਰਜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਮਾਮਲਾ ਮੇਰੇ ਧਿਆਨ ਵਿਚ ਹੈ । ਛਾਣਬੀਨ ਕੀਤੀ ਜਾ ਰਹੀ ਹੈ ਬਣਦੀ ਕਾਰਵਾਈ ਕੀਤੀ ਜਾਵੇਗੀ।