ਕੈਨੇਡਾ ‘ਚ ਜ਼ਿੰਦਾ ਸੜਿਆ ਬੇਗੋਵਾਲ ਦਾ ਮੁੰਡਾ, ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ

0
1092

ਬੇਗੋਵਾਲ।ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਪੰਜਾਬ ਨੌਜਵਾਨ ਦੀ ਜ਼ਿੰਦਾ ਸੜਨ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਾਰ ਦੀ ਟਰਾਲੇ ਨਾਲ ਟੱਕਰ ਹੋਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਕਾਰ ਨੂੰ ਚਲਾ ਰਿਹਾ ਪੰਜਾਬੀ ਨੌਜਵਾਨ ਕਾਰ ਵਿਚ ਬੁਰੀ ਤਰ੍ਹਾਂ ਸੜ ਗਿਆ। ਮ੍ਰਿਤਕ ਦੀ ਪਹਿਚਾਣ ਗੁਰਸ਼ਿੰਦਰ ਸਿੰਘ ਘੋਤੜਾ ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ। 

ਗੁਰਸ਼ਿੰਦਰ ਸਿੰਘ ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਕੈਨੇਡਾ ਪੁਲਿਸ ਵਿਚ ਭਰਤੀ ਹੋਣ ਸਬੰਧੀ ਅਕੈਡਮੀ ਤੋਂ ਟ੍ਰੇਨਿੰਗ ਖ਼ਤਮ ਹੋਣ ਉਪਰੰਤ 23 ਅਗਸਤ ਨੂੰ ਘਰ ਆ ਰਿਹਾ ਸੀ, ਇਸ ਦੌਰਾਨ ਕਾਰ ਨੂੰ ਰਸਤੇ ਵਿਚ ਟਰਾਲੇ ਨਾਲ ਹਾਦਸੇ ਤੋਂ ਬਾਅਦ ਅੱਗ ਲੱਗ ਗਈ। ਇਸ ਦੌਰਾਨ ਗੁਰਸ਼ਿੰਦਰ ਸਿੰਘ ਘੋਤੜਾ ਦੀ ਮੌਤ ਹੋ ਗਈ।