ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਆਹ ਤੋਂ ਬਾਅਦ ਸਾਰੇ ਪੰਜਾਬ ਕੈਬਨਿਟ ਦੇ ਮੰਤਰੀਆਂ ਨੂੰ ਸੀਐਮ ਹਾਊਸ ਬੁਲਾਇਆ ਸੀ। ਸਾਰੇ ਮੰਤਰੀਆਂ ਨੇ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਮਾਨ ਸਾਹਿਬ ਨਾਲ ਅੱਜ ਕੋਈ ਪੋਲੀਟੀਕਲ ਡਿਸਕਸ਼ਨ ਨਹੀਂ, ਬਸ ਮਸਖਰੀਆਂ ਕਰਕੇ ਆਏ ਹਾਂ।
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਸੀਂ ਆਪਣੇ ਸੀਐਮ ਨੂੰ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਮੁਬਾਰਕਬਾਦ ਦੇ ਕੇ ਆਏ ਹਾਂ। ਉਨ੍ਹਾਂ ਨੇ ਕਿਹਾ ਕਿ ਸਾਨੂੰ ਲੱਡੂਆਂ ਦੇ ਡੱਬੇ ਦੇ ਕੇ ਤੋਰਿਆ ਹੈ।
ਨਵੇਂ ਬਣੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਾਬੀ ਗੁਰਪ੍ਰੀਤ ਕੌਰ ਬਹੁਤ ਖੂਬਸੂਰਤ ਤੇ ਚੰਗੇ ਸੁਭਾਅ ਦੇ ਮਾਲਕ ਹਨ। ਸਾਡੇ ਸੀਐਮ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਅੱਜ ਉਨ੍ਹਾਂ ਨਾਲ ਮੁਲਾਕਾਤ ਕਰਕੇ ਅਗਲੇਰੀ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦੇ ਕੇ ਆਏ ਹਾਂ।
ਤੁਹਾਨੂੰ ਦੱਸ ਦਈਏ ਕਿ ਸੀਐਮ ਮਾਨ ਨੇ ਕੱਲ੍ਹ ਦੂਜਾ ਵਿਆਹ ਕਰਵਾਇਆ ਹੈ। ਇਹ ਵਿਆਹ ਬਹੁਤ ਹੀ ਸੀਮਿਤ ਲੋਕਾਂ ਨਾਲ ਹੋਇਆ ਸੀ। ਇਸ ਵਿਆਹ ਵਿਚ ਰਾਘਵ ਚੱਢਾ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਸੀ। ਉਨ੍ਹਾਂ ਨੇ ਸੀਐਮ ਮਾਨ ਦੇ ਪਿਤਾ ਦੀਆਂ ਸਾਰੀਆਂ ਰਸਮਾਂ ਨਿਭਾਈਆਂ ਸਨ। ਮਾਨ ਨੇ ਹਰਿਆਣਾ ਦੀ ਰਹਿਣ ਵਾਲੀ ਡਾ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਹੈ।