ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟਰ ਐੱਸ.ਵਾਈ.ਐੱਲ. ਦੇ ਹੱਲ ਲਈ ਇਸ ਤਰੀਕ ਨੂੰ ਕਰਨਗੇ ਮੀਟਿੰਗ

0
1942

ਪੰਜਾਬ/ਹਰਿਆਣਆ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐੱਸ.ਵਾਈ.ਐੱਲ. ਨਹਿਰ ਦੇ ਮਸਲੇ ਦਾ ਹੱਲ ਲੱਭਣ ਦਾ ਫੈਸਲਾ ਲਿਆ ਹੈ, ਜਿਸ ਲਈ ਦੋਵੇਂ ਮੁੱਖ ਮੰਤਰੀ 14 ਅਕਤੂਬਰ ਨੂੰ ਸਵੇਰੇ 11.30 ਵਜੇ ਮੀਟਿੰਗ ਕਰਨਗੇ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਸਿਵਲ ਸਕੱਤਰੇਤ ਵਿੱਚ ਬਣਾਏ ਨਵੇਂ ਪ੍ਰੈੱਸ ਰੂਮ ਦਾ ਉਦਘਾਟਨ ਕਰਨ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕੇਂਦਰ ਦਾ ਕੋਈ ਮੰਤਰੀ ਜਾਂ ਅਧਿਕਾਰੀ ਹਾਜ਼ਰ ਨਹੀਂ ਹੋਵੇਗਾ, ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਕਰ ਕੇ ਐੱਸ.ਵਾਈ.ਐੱਲ. ਨਹਿਰ ਮਸਲੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ।

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਮਿਲ-ਬੈਠ ਕੇ ਮਸਲੇ ਦੇ ਹੱਲ ਦੀ ਹਦਾਇਤ ਦਿੱਤੀ ਸੀ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਉਤੇ ਸਹਿਯੋਗ ਨਾ ਦੇਣ ਦਾ ਦੋਸ਼ ਵੀ ਲਾਇਆ ਗਿਆ ਸੀ।