<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ &lpar;ਜ਼ਮੀਨਦੋਜ਼&rpar; ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਜਾਨਲੇਵਾ ਹਾਦਸਿਆਂ ਨੂੰ ਰੋਕਣ ਅਤੇ ਉਪਰੋਂ ਲੰਘਦੀਆਂ ਤਾਰਾਂ &lpar;ਓਵਰਹੈੱਡ ਲਾਈਨਾਂ&rpar; ਕਾਰਨ ਬਿਜਲੀ ਦੇ ਵਾਰ-ਵਾਰ ਲੱਗਣ ਵਾਲੇ ਕੱਟ ਖਤਮ ਕਰਨ ਲਈ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਸ਼ੁਰੂ ਕਰ ਦਿੱਤਾ ਹੈ&comma; ਜਿਸ ਨਾਲ ਪਿੰਡਾਂ ਨੂੰ ਖ਼ਤਰਨਾਕ ਖੰਭਿਆਂ ਅਤੇ ਗੁੰਝਲਦਾਰ ਤਾਰਾਂ ਦੇ ਜਾਲ ਤੋਂ ਵੀ ਮੁਕਤੀ ਮਿਲੇਗੀ।<&sol;p>&NewLine;<p>ਇਸ ਪਾਇਲਟ ਪ੍ਰੋਜੈਕਟ ਤਹਿਤ ਸਤੌਜ ਵਿੱਚੋਂ 384 ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ ਅਤੇ ਸੜਕਾਂ ਨੂੰ ਪੁੱਟੇ ਬਿਨਾਂ ਜ਼ਮੀਨਦੋਜ਼ ਕੇਬਲਾਂ ਵਿਛਾਈਆਂ ਜਾਣਗੀਆਂ। ਇਸ ਪ੍ਰਾਜੈਕਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਧੁਨਿਕ ਬੁਨਿਆਦੀ ਢਾਂਚੇ&comma; ਨਿਰਵਿਘਨ ਬਿਜਲੀ ਸਪਲਾਈ ਅਤੇ ਸੁਰੱਖਿਅਤ ਪਿੰਡਾਂ &&num;8216&semi;ਤੇ ਅਧਾਰਿਤ &&num;8220&semi;ਰੌਸ਼ਨ ਪੰਜਾਬ&&num;8221&semi; ਦੀ ਸ਼ੁਰੂਆਤ ਦੱਸਿਆ। &&num;8216&semi;ਸਤੌਜ ਮਾਡਲ&&num;8217&semi; ਨੂੰ ਪੂਰੇ ਦੇਸ਼ ਲਈ ਮਿਸਾਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ &lpar;ਆਪ&rpar; ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਪਿੰਡਾਂ ਨੂੰ ਤਾਰਾਂ ਮੁਕਤ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਬਿਜਲੀ ਸਪਲਾਈ ਨਾਲ ਪਿੰਡਾਂ ਵਿੱਚ ਬਿਜਲੀ ਦੇ ਖੰਭੇ ਲਾਉਣ ਨੂੰ ਲੈ ਕੇ ਹੁੰਦੀ ਸਿਆਸਤ ਵੀ ਖ਼ਤਮ ਹੋ ਜਾਵੇਗੀ।<&sol;p>&NewLine;<p>ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਅੱਜ ਪੰਜਾਬ ਦੇ ਪਿੰਡਾਂ ਲਈ ਇਤਿਹਾਸਕ ਦਿਨ ਹੈ ਕਿਉਂਕਿ ਪਿੰਡਾਂ ਨੂੰ ਬਿਜਲੀ ਦੀਆਂ ਤਾਰਾਂ ਦੇ ਜਾਲ ਅਤੇ ਬੇਲੋੜੇ ਖੰਭਿਆਂ ਤੋਂ ਮੁਕਤ ਕਰਨ ਦਾ ਵਿਆਪਕ ਪ੍ਰਾਜੈਕਟ ਇੱਥੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ ਬਿਜਲੀ ਦੀਆਂ ਉਪਰੋਂ ਲੰਘਦੀਆਂ ਤਾਰਾਂ ਨੂੰ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਜ਼ਮੀਨਦੋਜ਼ ਕੀਤਾ ਜਾਵੇਗਾ। ਇਹ ਦੇਸ਼ ਦਾ ਪਹਿਲਾ ਅਜਿਹਾ ਪ੍ਰਾਜੈਕਟ ਹੈ ਅਤੇ ਇਸ ਪਹਿਲਕਦਮੀ ਨਾਲ ਪੰਜਾਬ ਪੂਰੇ ਦੇਸ਼ ਲਈ ਮਾਡਲ ਪ੍ਰਾਜੈਕਟ ਵਜੋਂ ਉਭਰੇਗਾ।&&num;8221&semi;<&sol;p>&NewLine;<p>ਪ੍ਰਾਜੈਕਟ ਦੇ ਤਕਨੀਕੀ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ&comma; &&num;8220&semi;ਇਸ ਪ੍ਰਾਜੈਕਟ ਤਹਿਤ 7 ਕਿਲੋਮੀਟਰ ਹਾਈ ਟੈਂਸ਼ਨ &lpar;ਐਚ&period;ਟੀ&period;&rpar; ਲਾਈਨਾਂ&comma; 9&period;5 ਕਿਲੋਮੀਟਰ ਲੋਅ ਟੈਂਸ਼ਨ &lpar;ਐਲ&period;ਟੀ&period;&rpar; ਲਾਈਨਾਂ ਅਤੇ 800 ਖਪਤਕਾਰਾਂ ਦੇ ਘਰਾਂ ਨੂੰ ਜੋੜਨ ਵਾਲੀ 41 ਕਿਲੋਮੀਟਰ ਸਰਵਿਸ ਕੇਬਲ ਜ਼ਮੀਨਦੋਜ਼ ਵਿਛਾਈ ਜਾਵੇਗੀ। ਸਤੌਜ ਦੇ 66 ਕੇ&period;ਵੀ&period; ਗਰਿੱਡ ਤੋਂ ਪਿੰਡ ਨਾਲ ਜੁੜੇ ਤਿੰਨ 11 ਕੇ&period;ਵੀ&period; ਫੀਡਰ ਅਤੇ ਇਸ ਨਾਲ ਜੁੜੇ 28 ਟਰਾਂਸਫਾਰਮਰਾਂ ਦੀਆਂ ਸਾਰੀਆਂ ਹਾਈ ਟੈਂਸ਼ਨ ਲਾਈਨਾਂ ਜ਼ਮੀਨਦੋਜ਼ ਹੋ ਜਾਣਗੀਆਂ। ਇਸ ਤੋਂ ਬਾਅਦ 28 ਟਰਾਂਸਫਾਰਮਰਾਂ ਤੋਂ ਮੀਟਰ ਬਕਸਿਆਂ ਤੱਕ ਦੀਆਂ ਸਾਰੀਆਂ ਲੋਅ ਟੈਂਸ਼ਨ ਲਾਈਨਾਂ ਵੀ ਜ਼ਮੀਨਦੋਜ਼ ਕੀਤੀਆਂ ਜਾਣਗੀਆਂ।&&num;8221&semi;<&sol;p>&NewLine;<p>ਮੁੱਖ ਮੰਤਰੀ ਨੇ ਅੱਗੇ ਕਿਹਾ&comma; &&num;8220&semi;ਮੀਟਰ ਬਕਸਿਆਂ ਨੂੰ ਸਾਰੇ ਘਰਾਂ ਨਾਲ ਜੋੜਨ ਵਾਲੀਆਂ ਕੇਬਲਾਂ ਨੂੰ ਵੀ ਜ਼ਮੀਨਦੋਜ਼ ਕੀਤਾ ਜਾਵੇਗਾ&comma; ਜਿਸ ਕਾਰਨ 384 ਬੇਲੋੜੇ ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ। ਇਸ ਪ੍ਰੋਜੈਕਟ ਦੀ ਵਿਸ਼ੇਸ਼ਤਾ ਇਹ ਹੈ ਕਿ ਜ਼ਮੀਨਦੋਜ਼ ਕੇਬਲਾਂ ਵਿਛਾਉਣ ਲਈ ਸੜਕਾਂ ਪੁੱਟਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਜ਼ਮੀਨਦੋਜ਼ ਪਾਈਪਾਂ ਪਾਉਣ ਲਈ ਟ੍ਰੈਂਚਲੈੱਸ &lpar;ਬਿਨਾਂ ਪੁਟਾਈ&rpar; ਡ੍ਰਿਲਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਪਾਈਪਾਂ ਜ਼ਮੀਨ ਤੋਂ ਤਿੰਨ ਫੁੱਟ ਹੇਠਾਂ ਵਿਛਾਈਆਂ ਜਾਣਗੀਆਂ&comma; ਜੋ ਆਮ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ।&&num;8221&semi;<&sol;p>&NewLine;<p>ਬਿਜਲੀ ਦੀਆਂ ਉੱਪਰਲੀਆਂ ਤਾਰਾਂ ਦੇ ਖ਼ਤਰਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਬਿਜਲੀ ਦੇ ਖੰਭਿਆਂ ਅਤੇ ਉੱਪਰਲੀਆਂ ਤਾਰਾਂ ਕਾਰਨ ਪਸ਼ੂਆਂ ਅਤੇ ਲੋਕਾਂ ਖ਼ਾਸ ਕਰਕੇ ਬੱਚਿਆਂ ਨੂੰ ਕਰੰਟ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਟਰੈਕਟਰ&comma; ਕੰਬਾਈਨਾਂ ਅਤੇ ਹੋਰ ਵਾਹਨ ਉੱਪਰਲੀਆਂ ਤਾਰਾਂ ਦੇ ਸੰਪਰਕ ਵਿੱਚ ਆਉਂਦੇ ਹਨ ਤਾਂ ਅਕਸਰ ਹਾਦਸੇ ਵਾਪਰਦੇ ਹਨ। ਇਸੇ ਤਰ੍ਹਾਂ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਮੀਂਹ&comma; ਝੱਖੜ ਅਤੇ ਤੇਜ਼ ਹਵਾਵਾਂ ਕਾਰਨ ਖੰਭੇ ਅਤੇ ਤਾਰਾਂ ਟੁੱਟ ਜਾਂਦੀਆਂ ਹਨ&comma; ਜਿਸ ਨਾਲ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਅਤੇ ਪਾਵਰ ਕਾਰਪੋਰੇਸ਼ਨ ਨੂੰ ਵਿੱਤੀ ਨੁਕਸਾਨ ਹੁੰਦਾ ਹੈ।&&num;8221&semi; ਮੁੱਖ ਮੰਤਰੀ ਨੇ ਕਿਹਾ&comma; &&num;8220&semi;ਖੰਭਿਆਂ ਅਤੇ ਤਾਰਾਂ ਦਾ ਜਾਲ ਪਿੰਡਾਂ ਦੀ ਦਿੱਖ ਨੂੰ ਵੀ ਪ੍ਰਭਾਵਿਤ ਕਰਦਾ ਹੈ।<&sol;p>&NewLine;<p>ਇਸ ਪ੍ਰਾਜੈਕਟ ਨੂੰ ਲੋਕਾਂ ਲਈ ਹਰ ਪੱਖੋਂ ਫਾਇਦੇਮੰਦ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਈ ਟੈਂਸ਼ਨ ਅਤੇ ਲੋਅ ਟੈਂਸ਼ਨ ਲਾਈਨਾਂ ਦੇ ਜ਼ਮੀਨਦੋਜ਼ ਹੋਣ ਨਾਲ ਬਿਜਲੀ ਦੀ ਲੀਕੇਜ ਖ਼ਤਮ ਹੋ ਜਾਵੇਗੀ&comma; ਜਿਸ ਨਾਲ ਟ੍ਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਦਾ ਘਾਟਾ ਘਟੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ&comma; ਜ਼ਮੀਨਦੋਜ਼ ਤਾਰਾਂ ਨਾਲ ਹਾਦਸਿਆਂ ਵਿੱਚ ਕਮੀ ਆਵੇਗੀ&comma; ਬਿਜਲੀ ਦੀਆਂ ਤਾਰਾਂ ਕਾਰਨ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੁਕਣਗੀਆਂ ਅਤੇ ਮੀਂਹ ਤੇ ਤੇਜ਼ ਹਵਾਵਾਂ ਹੁਣ ਬਿਜਲੀ ਸਪਲਾਈ ਵਿੱਚ ਵਿਘਨ ਨਹੀਂ ਪਾ ਸਕਣਗੀਆਂ। ਉਨ੍ਹਾਂ ਕਿਹਾ ਕਿ ਬੇਲੋੜੇ ਖੰਭਿਆਂ ਅਤੇ ਉਲਝੀਆਂ ਤਾਰਾਂ ਨੂੰ ਹਟਾਉਣ ਨਾਲ ਪਿੰਡਾਂ ਦੀ ਦਿੱਖ ਹੋਰ ਸੁੰਦਰ ਹੋਵੇਗੀ।&&num;8221&semi;<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੰਜਾਬ ਦੇ ਇਤਿਹਾਸ ਵਿੱਚ ਮੀਲ ਪੱਥਰ ਵਜੋਂ ਯਾਦ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ&comma;&&num;8221&semi;ਇਹ ਪ੍ਰਾਜੈਕਟ ਮੇਰੀ ਜਨਮ ਭੂਮੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਇਸ ਪਿੰਡ ਤੋਂ ਪੰਜਾਬ ਸਰਕਾਰ ਨੇ ਅਜਿਹਾ ਪ੍ਰਾਜੈਕਟ ਸ਼ੁਰੂ ਕੀਤਾ ਹੈ ਜਿਸ ਬਾਰੇ ਦੇਸ਼ ਦੇ ਕਿਸੇ ਹੋਰ ਸੂਬੇ ਨੇ ਅਜੇ ਤੱਕ ਸੋਚਿਆ ਵੀ ਨਹੀਂ ਹੈ। ਇਹ ਪ੍ਰੋਜੈਕਟ ਇਸ ਲਈ ਸੰਭਵ ਹੋਇਆ ਕਿਉਂਕਿ ਅੱਜ ਮੇਰਾ ਸੁਪਨਾ ਸਾਕਾਰ ਹੋ ਰਿਹਾ ਹੈ। ਇਸ ਪ੍ਰਾਜੈਕਟ ਦਾ ਸੁਪਨਾ ਬਹੁਤ ਸਾਲ ਪਹਿਲਾਂ ਲਿਆ ਗਿਆ ਸੀ।&&num;8221&semi;<&sol;p>&NewLine;<p>ਮੁੱਖ ਮੰਤਰੀ ਨੇ ਅੱਗੇ ਕਿਹਾ&comma; &&num;8220&semi;ਅੱਜ ਦੀ ਇਹ ਪਹਿਲਕਦਮੀ ਸਿੱਧੇ ਤੌਰ &&num;8216&semi;ਤੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਜੁੜੀ ਹੋਈ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਬਿਜਲੀ ਦੇ ਖੰਭੇ ਇਤਿਹਾਸ ਬਣ ਜਾਣਗੇ।&&num;8221&semi;<&sol;p>&NewLine;<p>ਆਪਣੇ ਪਿੰਡ ਦੀ ਦੁਖਦਾਈ ਘਟਨਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਵੁਕ ਹੋ ਗਏ। ਉਨ੍ਹਾਂ ਕਿਹਾ&comma; &&num;8220&semi;ਇਸ ਪਿੰਡ ਦੇ ਤਿੰਨ ਨੌਜਵਾਨਾਂ ਦੀ ਕੰਬਾਈਨਾਂ ਨਾਲ ਬਿਜਲੀ ਦੇ ਕਰੰਟ ਲੱਗਣ ਕਾਰਨ ਜਾਨ ਚਲੀ ਗਈ ਸੀ। ਉਹ ਆਪਣੇ ਪਰਿਵਾਰਾਂ ਦੇ ਇੱਕੋ-ਇੱਕ ਕਮਾਊ ਮੈਂਬਰ ਸਨ। ਇਹ ਪ੍ਰੋਜੈਕਟ ਉਨ੍ਹਾਂ ਨੌਜਵਾਨਾਂ ਨੂੰ ਸ਼ਰਧਾਂਜਲੀ ਹੈ ਕਿਉਂਕਿ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਕਦੇ ਵੀ ਨਹੀਂ ਵਾਪਰਨੀਆਂ ਚਾਹੀਦੀਆਂ।&&num;8221&semi;<&sol;p>&NewLine;<p>ਇਸ ਪਹਿਲਕਦਮੀ ਨੂੰ ਦੇਸ਼ ਲਈ ਬਦਲਾਅ ਦਾ ਮਾਡਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ&comma; &&num;8220&semi;ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਪੂਰੇ ਦੇਸ਼ ਵਿੱਚ &&num;8216&semi;ਸਤੌਜ ਮਾਡਲ&&num;8217&semi; ਜਾਣਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਮੰਗਲ ਗ੍ਰਹਿ &&num;8216&semi;ਤੇ ਕਲੋਨੀਆਂ ਵਸਾਉਣ ਦੀਆਂ ਗੱਲਾਂ ਕਰ ਰਹੀ ਹੈ&comma; ਜਦਕਿ ਸਾਡੇ ਲੋਕ ਅਜੇ ਵੀ ਗਲੀਆਂ-ਨਾਲੀਆਂ ਦੇ ਮਸਲਿਆਂ ਵਿੱਚ ਉਲਝੇ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਡਿਜੀਟਲ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਆਰ&period;ਟੀ&period;ਓ&period; ਸੇਵਾਵਾਂ ਨੂੰ ਡਿਜੀਟਲਾਈਜ਼ ਕੀਤਾ ਗਿਆ ਹੈ ਅਤੇ ਸਰਲ ਭਾਸ਼ਾ ਵਿੱਚ &&num;8216&semi;ਈਜ਼ੀ ਰਜਿਸਟਰੀ&&num;8217&semi; &lpar;ਸੌਖੀ ਰਜਿਸਟਰੀ&rpar; ਪ੍ਰਣਾਲੀ ਲਾਗੂ ਕੀਤੀ ਗਈ ਹੈ।&&num;8221&semi;<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ&comma; &&num;8220&semi;ਪਹਿਲਾਂ ਰਜਿਸਟਰੀ ਦੇ ਦਸਤਾਵੇਜ਼ ਔਖੀ ਭਾਸ਼ਾ ਵਿੱਚ ਤਿਆਰ ਕੀਤੇ ਜਾਂਦੇ ਸਨ ਜੋ ਆਮ ਲੋਕਾਂ ਦੀ ਸਮਝ ਵਿੱਚ ਨਹੀਂ ਆਉਂਦੇ ਸਨ&comma; ਜਿਸ ਕਾਰਨ ਉਨ੍ਹਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ। ਪਰ ਹੁਣ ਲੋਕ ਆਪਣੇ ਜ਼ਿਲ੍ਹੇ ਦੀ ਕਿਸੇ ਵੀ ਤਹਿਸੀਲ ਤੋਂ ਆਪਣੀ ਰਜਿਸਟਰੀ ਕਰਵਾ ਸਕਦੇ ਹਨ।&&num;8221&semi;<&sol;p>&NewLine;<p>ਪੰਜਾਬ ਸਰਕਾਰ ਦੇ ਬੇਅਦਬੀ ਵਿਰੋਧੀ ਕਾਨੂੰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ&comma; ਜਿਸ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰ ਸਕੇ। ਅਕਾਲ ਪੁਰਖ ਨੇ ਮੈਨੂੰ &&num;8216&semi;ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ &lpar;ਸੋਧ&rpar; ਐਕਟ-2026&&num;8217&semi; ਰਾਹੀਂ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ&comma; ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ।&&num;8221&semi;<&sol;p>&NewLine;<p>ਮੁੱਖ ਮੰਤਰੀ ਨੇ ਅੱਗੇ ਕਿਹਾ&comma; &&num;8220&semi;ਪਿਛਲੀਆਂ ਸਰਕਾਰਾਂ ਕੋਲ ਬੇਅਦਬੀ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੀ ਨਾ ਤਾਂ ਨੀਅਤ ਸੀ ਅਤੇ ਨਾ ਹੀ ਇੱਛਾ ਸ਼ਕਤੀ&comma; ਜਿਸ ਕਾਰਨ ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਆਮ ਗੱਲ ਬਣ ਗਈ ਸੀ। ਪਰ ਪੰਜਾਬ ਸਰਕਾਰ ਦੁਆਰਾ ਪਾਸ ਕੀਤਾ ਗਿਆ ਇਹ ਐਕਟ ਇਸ ਨੂੰ ਖ਼ਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਕਦੇ ਵੀ ਇਸ ਨਾ-ਮਾਫ਼ੀਯੋਗ ਅਪਰਾਧ ਨੂੰ ਕਰਨ ਦੀ ਹਿੰਮਤ ਨਹੀਂ ਕਰੇਗਾ।&&num;8221&semi;<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ&comma; &&num;8220&semi;ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਸਤਿਕਾਰ ਲਈ ਅਤੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਸਿੱਖ ਕਦਰਾਂ-ਕੀਮਤਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਪ੍ਰਤੀ ਪ੍ਰਤੀਬੱਧ ਹੈ। ਇਸ ਧਰਤੀ ਨੇ ਉਹ ਦੌਰ ਦੇਖਿਆ ਹੈ ਜਿਸ ਨੇ ਸਮੁੱਚੀ ਸਿੱਖ ਸੰਗਤ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਸੀ। ਪੰਜਾਬ ਸਰਕਾਰ ਨੇ ਹੁਣ ਇਹ ਕਾਨੂੰਨ ਬਣਾਇਆ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਸਿਰਫ਼ ਕੁਝ ਚੋਣਵੇਂ ਲੋਕ&comma; ਜੋ ਆਪਣੇ ਆਪ ਨੂੰ ਹੀ ਪੰਥ ਸਮਝਦੇ ਹਨ&comma; ਇਸ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਹੱਥ ਬੇਅਦਬੀ ਦੀਆਂ ਘਟਨਾਵਾਂ ਨਾਲ ਰੰਗੇ ਹੋਏ ਹਨ।&&num;8221&semi;<&sol;p>&NewLine;<p>ਪੰਜਾਬ ਸਰਕਾਰ ਦੀਆਂ ਸਿਹਤ ਸੰਭਾਲ ਪਹਿਲਕਦਮੀਆਂ ਬਾਰੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;&&num;8216&semi;ਮੁੱਖ ਮੰਤਰੀ ਸਿਹਤ ਯੋਜਨਾ&&num;8217&semi; ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿਹਤ ਕਾਰਡ ਮਿਲ ਚੁੱਕੇ ਹਨ&comma; ਜਦੋਂ ਕਿ 1&period;65 ਲੱਖ ਲੋਕ ਇਸ ਸਕੀਮ ਤਹਿਤ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।&&num;8221&semi;<&sol;p>&NewLine;<p>ਮੁੱਖ ਮੰਤਰੀ ਨੇ ਅੱਗੇ ਕਿਹਾ&comma; &&num;8220&semi;ਪੰਜਾਬ ਸਰਕਾਰ ਨੇ &&num;8216&semi;ਮਾਵਾਂ ਧੀਆਂ ਸਤਿਕਾਰ ਯੋਜਨਾ&&num;8217&semi; ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਮਹਿਲਾ ਨੂੰ 1&comma;000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਮਹਿਲਾਵਾਂ ਨੂੰ 1&comma;500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਸਨਮਾਨ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ ਅਤੇ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਮਹਿਲਾਵਾਂ ਵੀ ਇਸ ਦੇ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਦੀ ਉਮੀਦ ਹੈ&comma; ਜਿਸ ਲਈ ਪੰਜਾਬ ਸਰਕਾਰ ਨੇ ਬਜਟ ਵਿੱਚ 9&comma;300 ਕਰੋੜ ਰੁਪਏ ਰੱਖੇ ਹਨ।&&num;8221&semi;<&sol;p>&NewLine;<p>ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਧ ਸਮੇਤ ਹੋਰ ਵੀ ਹਾਜ਼ਰ ਸਨ।<&sol;p>&NewLine;<p>ਐਕਸ &&num;8216&semi;ਤੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਸਾਡੇ ਸੁਪਨਿਆਂ ਦਾ &&num;8216&semi;ਰੌਸ਼ਨ ਪੰਜਾਬ&&num;8217&semi; ਬਣਾਉਣ ਵੱਲ ਇੱਕ ਹੋਰ ਇਤਿਹਾਸਕ ਕਦਮ ਪੁੱਟਦਿਆਂ ਅੱਜ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਅਤਿ-ਆਧੁਨਿਕ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪਹਿਲਕਦਮੀ ਨਾ ਸਿਰਫ਼ ਪਿੰਡਾਂ ਅਤੇ ਸ਼ਹਿਰਾਂ ਦੀ ਦਿੱਖ ਨੂੰ ਨਿਖਾਰੇਗੀ&comma; ਸਗੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ ਬਿਜਲੀ ਦੇ ਕੱਟਾਂ ਅਤੇ ਝੱਖੜਾਂ ਅਤੇ ਤੇਜ਼ ਹਵਾਵਾਂ ਦੌਰਾਨ ਹੋਣ ਵਾਲੇ ਹਾਦਸਿਆਂ ਤੋਂ ਵੀ ਪੂਰੀ ਸੁਰੱਖਿਆ ਪ੍ਰਦਾਨ ਕਰੇਗੀ।&&num;8221&semi;<&sol;p>&NewLine;<p>&&num;8220&semi;ਇਸ ਪ੍ਰੋਜੈਕਟ ਦੇ ਨਾਲ ਘਰਾਂ&comma; ਵਪਾਰਕ ਅਦਾਰਿਆਂ ਅਤੇ ਖੇਤਾਂ ਨੂੰ ਨਿਰਵਿਘਨ ਅਤੇ ਸੁਰੱਖਿਅਤ ਬਿਜਲੀ ਸਪਲਾਈ ਮਿਲੇਗੀ&comma; ਜਿਸ ਨਾਲ ਹਰ ਨਾਗਰਿਕ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ। ਇਹ ਪਹਿਲਕਦਮੀ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ &&num;8216&semi;ਰੰਗਲਾ ਪੰਜਾਬ&&num;8217&semi; ਬਣਾਉਣ ਦੀ ਦੂਰਅੰਦੇਸ਼ ਸੋਚ ਦਾ ਅਹਿਮ ਹਿੱਸਾ ਹੈ&comma; ਜਿੱਥੇ ਹਰ ਪੱਧਰ &&num;8216&semi;ਤੇ ਪਾਰਦਰਸ਼ਤਾ ਅਤੇ ਉੱਚ-ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। &OpenCurlyQuote;ਆਪ’ ਸਰਕਾਰ ਤੁਹਾਡੀ ਸੇਵਾ ਵਿੱਚ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਲਗਨ ਨਾਲ ਦਿਨ-ਰਾਤ ਕੰਮ ਕਰ ਰਹੀ ਹੈ।&&num;8221&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;