ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਲਿਖੀ ਚਿੱਠੀ, ਕਿਹਾ- ਮੈਨੂੰ Z+ ਸਕਿਓਰਿਟੀ ਦੀ ਲੋੜ ਨਹੀਂ

0
394

ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ Z+ ਸਕਿਓਰਿਟੀ ਦੀ ਲੋੜ ਨਹੀਂ। ਮਾਨ ਨੇ ਕਿਹਾ ਕਿ ਉਨ੍ਹਾਂ ਲਈ ਪੰਜਾਬ ਪੁਲਿਸ ਦੀ ਸਕਿਓਰਟੀ ਕਾਫੀ ਹੈ।

ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਨੇ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਵਲੋਂ ਜ਼ੈੱਡ ਪਲੱਸ ਸਕਿਓਰਿਟੀ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਸੀ। ਮਾਨ ਦੀ ਸੁਰੱਖਿਆ ਨੂੰ ਦੇਖਦਿਆਂ ਕੇਂਦਰ ਨੇ ਇਹ ਫੈਸਲਾ ਲਿਆ ਸੀ। ਪਰ ਮੁੱਖ ਮੰਤਰੀ ਨੇ ਕੇਂਂਦਰ ਨੂੰ ਚਿੱਠੀ ਲਿਖ ਕੇ Z+ ਸਕਿਓਰਿਟੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।