ਗੁਜਰਾਤ, 29 ਜਨਵਰੀ| ਗਾਇਕ ਭੁਪਿੰਦਰ ਬੱਬਲ ਨੇ ਐਤਵਾਰ ਨੂੰ 69ਵੇਂ ਫਿਲਮਫੇਅਰ ਐਵਾਰਡ ਸਮਾਰੋਹ ਵਿੱਚ ਫਿਲਮ ‘ਐਨੀਮਲ’ ਦੇ ਗੀਤ ‘ਅਰਜਨ ਵੈਲੀ’ ਲਈ ਸਰਵੋਤਮ ਪਲੇਬੈਕ ਗਾਇਕ (ਪੁਰਸ਼) ਦਾ ਪੁਰਸਕਾਰ ਜਿੱਤਿਆ। ਇਸ ਸਾਲ ਦਾ ਸ਼ਾਨਦਾਰ ਪੁਰਸਕਾਰ ਸਮਾਰੋਹ ਗਾਂਧੀਨਗਰ, ਗੁਜਰਾਤ ਵਿੱਚ ਹੋਇਆ।
ਫਿਲਮ ਨੂੰ 19 ਸ਼੍ਰੇਣੀਆਂ ਵਿਚ ਨਾਮਜ਼ਦ ਕੀਤਾ ਗਿਆ ਹੈ, ਜਿਸ ਵਿੱਚ ਸਰਵੋਤਮ ਫਿਲਮ, ਸਰਵੋਤਮ ਨਿਰਦੇਸ਼ਕ ਅਤੇ ਸਰਵੋਤਮ ਅਦਾਕਾਰ ਸ਼ਾਮਲ ਹਨ।
ਸੰਦੀਪ ਰੈੱਡੀ ਵਾਂਗਾ ਦੁਆਰਾ ਨਿਰਦੇਸ਼ਤ ‘ਐਨੀਮਲ’ 2023 ਦੀ ਸਭ ਤੋਂ ਵੱਡੀ ਬਲਾਕਬਸਟਰ ਫਿਲਮ ਸੀ। ਹਾਲਾਂਕਿ ਕਈ ਮਾਮਲਿਆਂ ਵਿਚ ਇਸਦੀ ਆਲੋਚਨਾ ਵੀ ਹੋਈ ਸੀ।