ਬੀਬੀ ਜਗੀਰ ਕੌਰ ਨੇ ਵਿਖਾਏ ਅਕਾਲੀ ਦਲ ਨੂੰ ਤਿੱਖੇ ਤੇਵਰ, ਲਿਖਤੀ ‘ਚ ਜਵਾਬ ਚੁੱਕੇ ਕਈ ਸਵਾਲ

0
202

ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿਚੋਂ ਮੁਅੱਤਲ ਕੀਤੀ ਗਈ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਸ਼ਨੀਵਾਰ ਅਨੁ਼ਸਾਸਨੀ ਕਮੇਟੀ ਨੂੰ ਆਪਣਾ ਜਵਾਬ ਭੇਜ ਦਿੱਤਾ ਹੈ। ਬੀਬੀ ਜਗੀਰ ਕੌਰ ਨੂੰ ਬੀਤੇ ਦਿਨੀਂ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਸੀ, ਜਿਸ ਪਿੱਛੋਂ ਅਨੁਸ਼ਾਸਨੀ ਕਮੇਟੀ ਨੇ 48 ਘੰਟਿਆਂ ਵਿੱਚ ਜਵਾਬ ਕਰਨ ਲਈ ਕਿਹਾ ਸੀ। ਆਪਣੇ ਇਸ ਜਵਾਬ ਵਿੱਚ ਜਗੀਰ ਕੌਰ ਨੇ ਜਵਾਬ ਘੱਟ ਸਗੋਂ ਸਵਾਲ ਜ਼ਿਆਦਾ ਕੀਤੇ ਹਨ। ਉਨ੍ਹਾਂ ਪੱਤਰ ਵਿੱਚ ਪਾਰਟੀ ਦੇ ਸੰਵਿਧਾਨ ਨੂੰ ਲੈ ਕੇ ਹੀ ਸਵਾਲ ਚੁੱਕੇ ਹਨ। ਉਨ੍ਹਾਂ ਪਾਰਟੀ ਤੋਂ ਉਨ੍ਹਾਂ ਨੂੰ ਕਿਸ ਤਹਿਤ ਕੱਢਿਆ ਗਿਆ ਹੈ, ਇਸ ਸਬੰਧੀ ਵੀ ਜਵਾਬ ਮੰਗਿਆ ਹੈ। ਪੱਤਰ ਦੇ ਹਿਸਾਬ ਨਾਲ ਬੀਬੀ ਜਗੀਰ ਕੌਰ ਵੱਲੋਂ ਇੱਕ ਤਰ੍ਹਾਂ ਨਾਲ ਅਕਾਲੀ ਦਲ ਨੂੰ ਤਿੱਖੇ ਤੇਵਰ ਵਿਖਾਏ ਜਾ ਰਹੇ ਹਨ।

ਦੱਸ ਦੇਈਏ ਕਿ ਬੀਬੀ ਨੂੰ ਪਾਰਟੀ ਵਿਚੋਂ ਮੁਅੱਤਲ ਕਰਨ ਦਾ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਆਪਣੇ ਫ਼ੈਸਲੇ ‘ਤੇ ਅੜੇ ਰਹਿਣ ਦਾ ਐਲਾਨ ਕੀਤਾ | ਇਸ ਤੋਂ ਬਾਅਦ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ।