ਭਿਆਨਕ ਹਾਦਸਾ ! ਬੱਚਿਆਂ ਨਾਲ ਭਰੀ ਸਕੂਲ ਵੈਨ ਨੂੰ ਕਾਰ ਨੇ ਮਾਰੀ ਟੱਕਰ, ਬੱਚਿਆਂ ਸਣੇ ਕਈ ਜ਼ਖਮੀ

0
647

ਮਾਨਸਾ, 19 ਨਵੰਬਰ | ਸ਼ਹਿਰ ਦੇ ਜਾਖਲ ਬਰੇਟਾ ਰੋਡ ‘ਤੇ ਪੁਲ ਨੇੜੇ ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਭਿਆਨਕ ਹਾਦਸਾ ਵਾਪਰ ਗਿਆ। ਬੱਚਿਆਂ ਦੀ ਸਕੂਲ ਵੈਨ ਨੂੰ ਬਰਿੱਜ਼ਾ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦਰਜਨ ਦੇ ਕਰੀਬ ਬੱਚੇ, ਬੱਸ ਦਾ ਡਰਾਈਵਰ ਅਤੇ ਇਕ ਮਹਿਲਾ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਬਰੇਟਾ ਦੇ ਬੀ.ਐਮ.ਡੀ. ਇੱਕ ਸਕੂਲ ਵੈਨ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ, ਪੁਲ ਨੇੜੇ ਤੋਂ ਲੰਘ ਰਹੀ ਕਾਰ ਨੇ ਵੈਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵੈਨ ਚਾਲਕ ਸੁਖਪਾਲ ਸਿੰਘ, ਮਹਿਲਾ ਸਕੂਲ ਮੁਲਾਜ਼ਮ ਬਲਵੀਰ ਦੇਵੀ, ਵਿਦਿਆਰਥਣ ਨਵਜੋਤ ਕੌਰ, ਅਮਨਦੀਪ ਕੌਰ, ਮਨਵੀਰ ਸਿੰਘ, ਤਮੰਨਾ, ਵੰਸ਼ਿਕਾ, ਸ਼ਿਵਮ ਤੇ ਗੁਰਲੀਨ ਕੌਰ ਜ਼ਖਮੀ ਹੋ ਗਏ, ਜੋ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

ਇਸ ਦੇ ਨਾਲ ਹੀ ਬ੍ਰਿਜ਼ਾ ਕਾਰ ਦਾ ਡਰਾਈਵਰ ਯੋਗੇਸ਼ ਸ਼ਰਮਾ (45) ਤੇ ਉਸ ਦਾ ਪੁੱਤਰ ਵੀ ਜ਼ਖਮੀ ਹੋ ਗਏ। ਉਸ ਨੂੰ ਨੇੜਲੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। DSP ਬੁਢਲਾਡਾ ਗਮਦੂਰ ਸਿੰਘ ਚਹਿਲ ਅਤੇ SHO ਸਿਟੀ ਸੁਖਜੀਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਹਸਪਤਾਲ ਵਿੱਚ ਦਾਖਲ ਜ਼ਖਮੀ ਬੱਚਿਆਂ ਨਾਲ ਗੱਲਬਾਤ ਕੀਤੀ ਤੇ ਡਾਕਟਰਾਂ ਨੂੰ ਇਲਾਜ ਵਿੱਚ ਕੋਈ ਕਮੀ ਨਾ ਛੱਡਣ ਦੀ ਹਦਾਇਤ ਵੀ ਦਿੱਤੀ। ਐੱਸ.ਐੱਚ.ਓ ਬਰੇਟਾ ਅਮਰੀਕ ਸਿੰਘ ਨੇ ਮੌਕੇ ਉੱਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਤੇ ਬਣਦੀ ਕਾਰਵਾਈ ਕਰਨ ਦਾ ਵੀ ਭਰੋਸਾ ਦਿੱਤਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)