ਜਲੰਧਰ ‘ਚ ਵੱਡਾ ਹਾਦਸਾ ! ਪਠਾਨਕੋਟ ਬਾਈਪਾਸ ਨੇੜੇ ਕਾਰ ‘ਤੇ ਪਲਟ ਗਿਆ ਟੱਕਰ, ਬੱਚੇ ਸਣੇ 3 ਦੀ ਮੌਤ

0
315

ਜਲੰਧਰ, 18 ਨਵੰਬਰ | ਪਠਾਨਕੋਟ ਬਾਈਪਾਸ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਹੋਟਲ ਰਵਨੀਰ ਕਲਾਸਿਕ ਨੇੜੇ ਓਵਰ ਲੋਡਿਡ ਟਰੱਕ ਕਾਰ ‘ਤੇ ਪਲਟ ਗਿਆ ਤੇ 3 ਲੋਕਾਂ ਦੀ ਮੌਤ ਹੋ ਗਈ।



ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਜਾ ਰਿਹਾ ਸੀ। ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਵਿਚ ਮ੍ਰਿਤਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਵਿੱਚ 6 ਲੋਕ ਸਵਾਰ ਸਨ। ਵਿਅਕਤੀ ਦਾ ਕਹਿਣਾ ਹੈ ਕਿ ਬੱਚੇ ਸਮੇਤ 3 ਦੀ ਮੌਤ ਹੋ ਗਈ ਹੈ, ਜਦਕਿ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਜਾਣਕਾਰੀ ਮੁਤਾਬਕ ਟਰੱਕ ਅਤੇ ਕਾਰ ਵਿਚਾਲੇ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਿਵਾਈਡਰ ਦੇ ਦੂਜੇ ਪਾਸੇ ਤੋਂ ਆ ਰਹੇ ਟਰੱਕ ਕਾਰਨ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮ੍ਰਿਤਕਾਂ ਅਤੇ ਜ਼ਖਮੀਆਂ ਦੀਆਂ ਲਾਸ਼ਾਂ ਨੂੰ ਕਰੇਨ ਦੀ ਮਦਦ ਨਾਲ ਕਾਰ ‘ਚੋਂ ਬਾਹਰ ਕੱਢਿਆ ਗਿਆ ਹੈ। ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹਾਦਸੇ ‘ਚ ਇਕ ਲਾਸ਼ ਗੱਡੀ ‘ਚ ਹੀ ਫਸ ਗਈ, ਜਦਕਿ ਬਾਕੀ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ। ਟਰੱਕ ਡਰਾਈਵਰ ਦੀ ਭਾਲ ਜਾਰੀ ਹੈ। ਘਟਨਾ ਦੌਰਾਨ ਹਾਈਵੇ ‘ਤੇ ਜਾਮ ਲੱਗ ਗਿਆ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)