ਲੁਧਿਆਣਾ ‘ਚ ਵੱਡਾ ਹਾਦਸਾ, ਸੜਕ ਕਿਨਾਰੇ ਖੜ੍ਹੇ ਟਰੱਕ ‘ਚ ਵੱਜੇ 3 ਵਾਹਨ, 15 ਲੋਕ ਜ਼ਖ਼ਮੀ

0
529

ਲੁਧਿਆਣਾ | ਜ਼ਿਲ੍ਹੇ ਵਿਚ ਬੁੱਧਵਾਰ ਨੂੰ 3 ਵਾਹਨ ਆਪਸ ਵਿਚ ਟਕਰਾ ਗਏ, ਜਿਸ ਵਿਚ 15 ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਜੀਟੀ ਰੋਡ ‘ਤੇ ਵਾਪਰਿਆ। ਇਥੇ ਸੀਮੈਂਟ ਨਾਲ ਭਰਿਆ ਟਰੱਕ ਤਕਨੀਕੀ ਖ਼ਰਾਬੀ ਕਾਰਨ ਸੜਕ ਕਿਨਾਰੇ ਖੜ੍ਹਾ ਸੀ। ਇਸ ਦੌਰਾਨ ਯਮੁਨਾ ਨਗਰ ਤੋਂ ਆ ਰਹੀ ਬੱਸ ਟਰੱਕ ਨਾਲ ਟਕਰਾ ਗਈ।

ਇਕ ਕਾਰ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਯਾਤਰੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ। ਇਹ ਬੱਸ ਪੱਟੀ ਬੱਸ ਡਿਪੂ ਨਾਲ ਸਬੰਧਤ ਹੈ। ਸਵਾਰੀਆਂ ਨਾਲ ਭਰੀ ਇਹ ਬੱਸ ਅੰਮ੍ਰਿਤਸਰ ਜਾ ਰਹੀ ਸੀ। ਕੁਝ ਸਮੇਂ ਲਈ ਆਵਾਜਾਈ ਵਿਚ ਵਿਘਨ ਪਿਆ ਪਰ ਵਾਹਨਾਂ ਨੂੰ ਹਟਾ ਕੇ ਆਵਾਜਾਈ ਮੁੜ ਚਾਲੂ ਕਰ ਦਿੱਤੀ ਗਈ। ਜ਼ਖ਼ਮੀਆਂ ਨੂੰ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਭੇਜਿਆ ਗਿਆ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।