ਪੱਛਮੀ ਬੰਗਾਲ, 7 ਅਕਤੂਬਰ | ਬੀਰਭੂਮ ਜ਼ਿਲੇ ‘ਚ ਸਥਿਤ ਕੋਲੇ ਦੀ ਖਾਨ ‘ਚ ਜ਼ਬਰਦਸਤ ਧਮਾਕਾ ਹੋਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਧਮਾਕਾ ਕਿਸ ਕਾਰਨ ਹੋਇਆ ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ।

ਸਥਾਨਕ ਪ੍ਰਸ਼ਾਸਨ ਅਤੇ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ। ਮਲਬੇ ਹੇਠ ਕਈ ਲੋਕ ਫਸ ਸਕਦੇ ਹਨ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਘਟਨਾ ਬਾਰੇ ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਉਹ ਸੰਭਾਵਿਤ ਕਾਰਨਾਂ ਦੀ ਜਾਂਚ ਕਰ ਰਹੇ ਹਨ। ਇਸ ਹਾਦਸੇ ਦੀ ਸੂਚਨਾ ਖਾਨ ਵਿਚ ਕੰਮ ਕਰ ਰਹੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਦੇ ਦਿੱਤੀ ਗਈ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)