ਦੀਵਾਲੀ ‘ਤੇ ਵੱਡਾ ਹਾਦਸਾ ! 2 ਕਾਰਾਂ ਦੀ ਭਿਆਨਕ ਟੱਕਰ, ਮੌਕੇ ‘ਤੇ ਇਕ ਦੀ ਮੌਤ

0
496

ਫ਼ਿਰੋਜ਼ਪੁਰ, 31 ਅਕਤੂਬਰ | ਇਥੇ ਇੱਕ ਭਿਆਨਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਸਵਿਫ਼ਟ ਅਤੇ ਆਲਟੋ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿਚ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ ਅਤੇ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਆਲਟੋ ਕਾਰ ਫ਼ਿਰੋਜ਼ਪੁਰ ਤੋਂ ਅਤੇ ਸਵਿਫ਼ਟ ਵਜ਼ੀਰਪੁਰ ਵੱਲੋਂ ਆ ਰਹੀ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਲਟੋ ਕਾਰ ਦੇ ਡਰਾਈਵਰ ਸੁਰਿੰਦਰ ਸਿੰਘ ਵਜੋਂ ਹੋਈ ਹੈ, ਜਦੋਂ ਕਿ ਉਸ ਦਾ ਜਵਾਈ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।

ਸਵਿਫਟ ਕਾਰ ਸਵਾਰਾਂ ਨੂੰ ਵੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਵਿਫਟ ਕਾਰ ਤੇਜ਼ ਰਫਤਾਰ ਨਾਲ ਆ ਰਹੀ ਸੀ ਅਤੇ ਆਲਟੋ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।