ਜਲੰਧਰ ‘ਚ ਸਵੇਰੇ-ਸਵੇਰੇ ਵੱਡਾ ਹਾਦਸਾ ! ਤੇਜ਼ ਰਫਤਾਰ ਬੱਸ ਨੇ ਕਈਆਂ ਨੂੰ ਮਾਰੀ ਟੱਕਰ, ਇਕ ਦੀ ਮੌਤ, 2 ਜ਼ਖਮੀ

0
1192

ਜਲੰਧਰ, 22 ਜਨਵਰੀ | ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ ਪਿੰਡ ਰਾਓਵਾਲੀ ਦੇ ਮੋੜ ‘ਤੇ ਇਕ ਤੇਜ਼ ਰਫਤਾਰ ਬੱਸ ਚਾਲਕ ਨੇ ਕੂੜਾ ਇਕੱਠਾ ਕਰ ਰਹੀਆਂ 2 ਔਰਤਾਂ ਅਤੇ ਇਕ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਤਿੰਨਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਸੀ ਅਤੇ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ।

ਪੁਲਿਸ ਹੈਲਪਲਾਈਨ ਨੰਬਰ 112 ਅਤੇ ਐਸਐਸਐਫ ਫੋਰਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ, ਜਦਕਿ ਬੱਸ ਚਾਲਕ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਫਿਲਹਾਲ ਜ਼ਖਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਥਾਣਾ ਮਕਸੂਦਾਂ ਦੇ ਏਐਸਆਈ ਹਰਬੰਸ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਤਿੰਨੋਂ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)