ਪ੍ਰਨੀਤ ਕੌਰ ਖਿਲਾਫ ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ‘ਚੋਂ ਕੀਤਾ ਗਿਆ ਸਸਪੈਂਡ

0
238

ਚੰਡੀਗੜ੍ਹ, 23 ਜਨਵਰੀ| ਕਾਂਗਰਸ ਪਾਰਟੀ ਵੱਲੋਂ ਪ੍ਰਨੀਤ ਕੌਰ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪ੍ਰਨੀਤ ਕੌਰ ਜੋ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹਨ, ਨੂੰ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਿੱਤੀ ਗਈ ਹੈ।

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ‘ਚ ਖਰਾਬੀ ਕਰਨ ਵਾਲੇ ਨੂੰ ਨੋਟਿਸ ਨਹੀਂ ਬਾਹਰ ਕੱਢਾਂਗੇ । ਕਿਉਂਕਿ ਕਾਂਗਰਸ ‘ਚ ਪਾਰਟੀ ਤੋਂ ਵੱਡਾ ਕੋਈ ਨਹੀਂ”।

ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਨਿੱਜੀ ਵਿਚਾਰ ਰੱਖਣਾ ਚਾਹੁੰਦਾ ਹੈ ਤਾਂ ਉਹ ਬਿਨਾਂ ਕਾਂਗਰਸ ਦੇ ਪਲੇਟਫਾਰਮ ਤੋਂ ਅਜਿਹਾ ਕਰ ਸਕਦਾ ਹੈ ਪਰ ਜਿੰਨਾ ਚਿਰ ਤੱਕ ਬੰਦਾ ਕਾਂਗਰਸ ਪਾਰਟੀ ਵਿਚ ਹੈ, ਉਸ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।

ਪਾਰਟੀ ਤੋਂ ਪਾਸੇ ਹੋ ਕੇ ਆਪਣੇ ਵਿਚਾਰ ਰੱਖ ਸਕਦਾ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਬਤੌਰ ਪ੍ਰਧਾਨ ਮੈਂ ਵੀ ਕਾਂਗਰਸ ਦੇ ਪਲੇਟਫਾਰਮ ‘ਤੇ ਹੀ ਗੱਲ ਕਰ ਸਕਦਾ ਹਾਂ। ਮੈਨੂੰ ਵੀ ਆਪਣੇ ਨਿੱਜੀ ਵਿਚਾਰ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ।