ਸੰਦੀਪ ਨੰਗਲ ਅੰਬੀਆ ਕਤਲ ਕੇਸ ਵਿਚ ਵੱਡਾ ਐਕਸ਼ਨ, ਸੁਰਜਨ ਚੱਠਾ ਗ੍ਰਿਫਤਾਰ

0
758

ਕਬੱਡੀ ਖਿਡਾਰੀ ਸੰਦੀਪ ਅੰਬੀਆ ਨੰਗਲ ਕਤਲ (Sandeep Ambia Nangal murder) ਕੇਸ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਸੁਰਜਨ ਚੱਠਾ (Surjan Chatha arrested) ਨੂੰ ਗ੍ਰਿਫਤਾਰ ਕਰ ਲਿਆ ਹੈ। ਜਲੰਧਰ ਦਿਹਾਤੀ ਪੁਲਿਸ ਨੇ ਚੱਠਾ ਨੂੰ ਗ੍ਰਿਫਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਦੁਨੀਆ ਪੱਧਰ ਉਤੇ ਪੰਜਾਬ ਦਾ ਨਾਂ ਚਮਕਾਊਣ ਵਾਲੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਖੇਡ ਦੇ ਮੈਦਾਨ ਵਿਚ ਹੀ 14 ਮਾਰਚ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਹੁਣ ਇਸ ਮਾਮਲੇ ਵਿਚ ਸੁਰਜਨ ਚੱਠਾ ਤੋਂ ਹੋਰ ਕਈ ਪਹਿਲੂਆਂ ਤੋਂ ਪੁੱਛਗਿਛ ਕਰੇਗੀ।

ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਵਲੋਂ ਲਗਾਤਾਰ ਸੁਰਜਨ ਚੱਠਾ ਉਤੇ ਇਲਜ਼ਾਮ ਲਗਾਏ ਜਾ ਰਹੇ ਸਨ ਤੇ ਉਸਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਸੀ।