ਪੰਜਾਬ ‘ਚ ‘ਆਪ’ ਦੀ ਵੱਡੀ ਕਾਰਵਾਈ : ਬਲਾਕ ਪ੍ਰਧਾਨ ਤੇ ਸਰਕਲ ਇੰਚਾਰਜ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਭੰਗ

0
392

ਚੰਡੀਗੜ੍ਹ, 14 ਅਕਤੂਬਰ | ਆਮ ਆਦਮੀ ਪਾਰਟੀ ਵੱਲੋਂ ਆਪਣੇ ਹੀ ਵਰਕਰਾਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਬਲਾਕ ਤੇ ਸਰਕਲ ਇੰਚਾਰਜਾਂ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

ਜਾਰੀ ਪੱਤਰ ਵਿਚ ਕਿਹਾ ਹੈ ਕਿ ਤੁਰੰਤ ਪ੍ਰਭਾਵ ਨਾਲ ਪੰਜਾਬ ਸੂਬੇ ਦੇ ਸਾਰੇ ਬਲਾਕ ਇੰਚਾਰਜਾਂ ਤੇ ਸਰਕਲ ਇੰਚਾਰਜਾਂ ਦੇ ਅਹੁਦਿਆਂ ਨੂੰ ਆਮ ਆਦਮੀ ਪਾਰਟੀ ਭੰਗ ਕਰ ਰਹੀ ਹੈ। ਇਸ ਦੇ ਨਾਲ ਹੀ ਦੱਸਿਆ ਕਿ ਜਲਦ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾਵੇਗੀ। ਦੂਜੇ ਪਾਸੇ ਸਾਰੇ ਬਲਾਕ ਤੇ ਸਰਕਲ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ।