ਬਟਾਲਾ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤਸਕਰ ਦੀ 38 ਲੱਖ ਰੁਪਏ ਦੀ ਜਾਇਦਾਦ ਕੀਤੀ ਜ਼ਬਤ

0
2121

ਬਟਾਲਾ, 11 ਨਵੰਬਰ | ਸੂਬੇ ਵਿਚ ਨਸ਼ਾ ਤਸਕਰੀ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਸਮੱਗਲਰਾਂ ਖਿਲਾਫ ਸਖਤ ਐਕਸ਼ਨ ਅਪਣਾਇਆ ਜਾ ਰਿਹਾ ਹੈ। ਇਸ ਅਧੀਨ ਕਾਰਵਾਈ ਕਰਦਿਆਂ ਬਟਾਲਾ ਦੀ ਪੁਲਿਸ ਨੇ ਇਕ ਤਸਕਰ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ।

ਜਾਣਕਾਰੀ ਦਿੰਦਿਆਂ ਥਾਣਾ ਫਤਿਹਗੜ੍ਹ ਚੂੜੀਆਂ ਦੇ DSP ਸਰਵਨਜੀਤ ਸਿੰਘ ਬੱਲ ਨੇ ਦੱਸਿਆ ਕਿ ਸਾਲ 2017 ਵਿੱਚ ਥਾਣਾ ਘਣੀਏ ਕੇ ਬਾਂਗਰ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ’ਤੇ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਉਕਤ ਤਸਕਰ ਕੋਲੋਂ ਕਰੀਬ 1100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ।

DSP ਨੇ ਦੱਸਿਆ ਕਿ ਹੁਣ ਪੁਲਿਸ ਨੇ ਸਾਰੀ ਕਾਰਵਾਈ ਪੂਰੀ ਕਰਦੇ ਹੋਏ ਉਕਤ ਤਸਕਰ ਦੀ ਕਰੀਬ 38 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ ਤੇ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਕੁਝ ਦਿਨਾਂ ’ਚ ਹੋਰ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕੀਤੀ ਜਾਵੇਗੀ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)