ਲਾਰੈਂਸ ਬਿਸ਼ਨੋਈ ਗੈਂਗ ‘ਤੇ NIA ਦਾ ਵੱਡਾ ਐਕਸ਼ਨ : ਪੰਜਾਬ ਸਮੇਤ 3 ਸੂਬਿਆਂ ‘ਚ ਜਾਇਦਾਦਾਂ ਕੀਤੀਆਂ ਜ਼ਬਤ

0
1297

ਚੰਡੀਗੜ੍ਹ, 7 ਜਨਵਰੀ | ਲਾਰੈਂਸ ਬਿਸ਼ਨੋਈ ਗੈਂਗ ਉਤੇ ਐਨਆਈਏ ਦਾ ਵੱਡਾ ਐਕਸ਼ਨ ਹੋਇਆ ਹੈ। ਪੰਜਾਬ ਸਮੇਤ 3 ਸੂਬਿਆਂ ਵਿਚ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਉਤਰ ਪ੍ਰਦੇਸ਼, ਹਰਿਆਣਾ, ਸ੍ਰੀਗੰਗਾਨਗਰ ਵਿਚ ਵੀ ਜ਼ਮੀਨਾਂ ਫਰੀਜ਼ ਕੀਤੀਆਂ ਗਈਆਂ ਹਨ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਲੋਕਾਂ ਦੀਆਂ 3 ਰਾਜਾਂ ਵਿਚ ਇਕ ਫਾਰਚੂਨਰ ਕਾਰ ਸਮੇਤ 4 ਜਾਇਦਾਦਾਂ ਵੀ ਕੁਰਕ ਕੀਤੀਆਂ ਹਨ। ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਖੁਫੀਆ ਵਿਭਾਗ ‘ਤੇ ਹੋਏ ਆਰਪੀਜੀ ਹਮਲੇ ‘ਚ ਬਿਸ਼ਨੋਈ ਦੇ ਕਰੀਬੀਆਂ ਦੇ ਨਾਂ ਸਾਹਮਣੇ ਆਏ ਸਨ।

ਐਨਆਈਏ ਵੱਲੋਂ ਅਟੈਚ ਕੀਤੀਆਂ ਇਹ ਜਾਇਦਾਦਾਂ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਹਨ। ਇਨ੍ਹਾਂ ਜਾਇਦਾਦਾਂ ਦੀ ਵਰਤੋਂ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਜਾਂ ਅਤਿਵਾਦੀਆਂ ਨੂੰ ਪਨਾਹ ਦੇਣ ਲਈ ਕੀਤੀ ਗਈ ਸੀ। ਇਨ੍ਹਾਂ ‘ਚੋਂ ਇਕ ਫਲੈਟ ਵਿਕਾਸ ਸਿੰਘ ਦਾ ਹੈ, ਜਿਸ ਨੇ ਉੱਤਰ ਪ੍ਰਦੇਸ਼ ਦੇ ਲਖਨਊ ਦੇ ਗੋਮਤੀ ਨਗਰ ਐਕਸਟੈਂਸ਼ਨ ‘ਚ ਅਤਿਵਾਦੀ ਗਿਰੋਹ ਨੂੰ ਪਨਾਹ ਦਿੱਤੀ ਸੀ।

2 ਹੋਰ ਜਾਇਦਾਦਾਂ ਪਿੰਡ ਬਿਸ਼ਨਪੁਰਾ ਅਤੇ ਫਾਜ਼ਿਲਕਾ ਪੰਜਾਬ ਵਿਚ ਹਨ, ਜੋ ਕਿ ਮੁਲਜ਼ਮ ਦਲੀਪ ਕੁਮਾਰ ਭੋਲਾ ਉਰਫ਼ ਦਲੀਪ ਬਿਸ਼ਨੋਈ ਦੀਆਂ ਹਨ। ਇਸ ਦੇ ਨਾਲ ਹੀ ਜੋਗਿੰਦਰ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਯਮੁਨਾਨਗਰ ਹਰਿਆਣਾ ਦੇ ਨਾਂ ‘ਤੇ ਦਰਜ ਕੀਤੀ ਫਾਰਚੂਨਰ ਕਾਰ ਵੀ ਜ਼ਬਤ ਕੀਤੀ ਗਈ। NIA ਦੀ ਜਾਂਚ ਮੁਤਾਬਕ ਵਿਕਾਸ ਸਿੰਘ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਇਸ ਨੇ ਪੰਜਾਬ ਪੁਲਿਸ ਹੈੱਡ ਕੁਆਰਟਰ ‘ਤੇ ਆਰਪੀਜੀ ਹਮਲੇ ‘ਚ ਸ਼ਾਮਲ ਦੋਸ਼ੀਆਂ ਸਮੇਤ ਅੱਤਵਾਦੀਆਂ ਨੂੰ ਸ਼ਰਨ ਦਿੱਤੀ ਸੀ।

ਇਸ ਤੋਂ ਇਲਾਵਾ ਜੋਗਿੰਦਰ ਸਿੰਘ ਗੈਂਗਸਟਰ ਕਾਲਾ ਰਾਣਾ ਦਾ ਪਿਤਾ ਹੈ, ਜੋ ਕਿ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਹੈ। ਜੋਗਿੰਦਰ ਸਿੰਘ ਅੱਤਵਾਦੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਲਈ ਆਪਣੀ ਫਾਰਚੂਨਰ ਕਾਰ ਹਥਿਆਰ ਅਤੇ ਗੋਲਾ ਬਾਰੂਦ ਮੁਹੱਈਆ ਕਰਵਾਉਣ ਲਈ ਦਿੰਦਾ ਸੀ। ਮੁਲਜ਼ਮ ਦਲੀਪ ਕੁਮਾਰ ਦੀ ਜਾਇਦਾਦ ਦੀ ਵਰਤੋਂ ਹਥਿਆਰਾਂ ਨੂੰ ਸਟੋਰ ਕਰਨ ਅਤੇ ਲੁਕਾਉਣ ਲਈ ਕੀਤੀ ਜਾਂਦੀ ਸੀ।

NIA ਨੇ ਅਗਸਤ 2022 ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀਆਂ ਦੇ ਸੰਗਠਿਤ ਅਪਰਾਧ ਸਿੰਡੀਕੇਟ ਖਿਲਾਫ UAPA ਤਹਿਤ ਮਾਮਲਾ ਦਰਜ ਕੀਤਾ ਸੀ। ਏਜੰਸੀ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਨੇ ਦੇਸ਼ ਦੇ ਕਈ ਰਾਜਾਂ ਵਿਚ ਆਪਣਾ ਅਪਰਾਧਿਕ ਨੈੱਟਵਰਕ ਫੈਲਾਇਆ ਹੋਇਆ ਹੈ। ਇਹ ਨੈੱਟਵਰਕ ਕਈ ਸਨਸਨੀਖੇਜ਼ ਅਪਰਾਧਾਂ ਵਿਚ ਸ਼ਾਮਲ ਸੀ, ਜਿਨ੍ਹਾਂ ਵਿਚੋਂ ਪ੍ਰਮੁੱਖ ਤੌਰ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਧਾਰਮਿਕ ਆਗੂ ਪ੍ਰਦੀਪ ਕੁਮਾਰ ਦਾ ਕਤਲ ਹੈ।

ਇਸ ਤੋਂ ਇਲਾਵਾ ਪੰਜਾਬ ‘ਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ 9 ਮਹੀਨਿਆਂ ਬਾਅਦ 2 FIR ਦਰਜ ਹੋਈਆਂ ਹਨ। ਗੈਂਗਸਟਰ ਦੇ ਨਾਲ-ਨਾਲ ਗੈਂਗ ਦੇ ਮੈਂਬਰ ਵੀ ਕੇਸ ਵਿਚ ਸ਼ਾਮਲ ਕੀਤੇ ਗਏ ਹਨ। ਸਬੂਤ ਮਿਟਾਉਣ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ।

ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਹੈ, ਜਿਸ ਦੀ ਜੇਲ੍ਹ ਇੰਟਰਵਿਊ ਤੋਂ 9 ਮਹੀਨਿਆਂ ਬਾਅਦ ਪੰਜਾਬ ਪੁਲਿਸ ਨੇ 2 ਐਫਆਈਆਰ ਦਰਜ ਕੀਤੀਆਂ ਹਨ। ਇਹ ਦੋਵੇਂ ਐਫਆਈਆਰ 14 ਅਤੇ 17 ਮਾਰਚ 2023 ਨੂੰ ਹੋਈਆਂ ਇੰਟਰਵਿਊਜ਼ ਦੇ ਆਧਾਰ ‘ਤੇ ਸਟੇਟ ਕ੍ਰਾਈਮ ਬਿਊਰੋ ਕੋਲ ਦਰਜ ਕੀਤੀਆਂ ਗਈਆਂ ਹਨ।

Terrorist-Gangster Nexus Case: NIA Chargesheets Gangsters Lawrence Bishnoi, Goldy Brar And 12 Others | India News | Zee News

23 ਦਸੰਬਰ 2023 ਨੂੰ ਲਾਰੈਂਸ ਦੇ ਇੰਟਰਵਿਊ ਕੇਸ ਵਿਚ ਸੁਣਵਾਈ ਦੇ ਸਮੇਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐਫਆਈਆਰ ਦਰਜ ਕਰਨ ਲਈ ਕਿਹਾ ਸੀ। ਹਾਈਕੋਰਟ ਨੇ ਇਸ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਕੁਲਦੀਪ ਸਿੰਘ ਅਤੇ ਏਡੀਜੀਪੀ ਜੇਲ੍ਹ ਅਰੁਣ ਪਾਲ ਸਿੰਘ ਦੀ ਜਾਂਚ ਰਿਪੋਰਟ ਨੂੰ ਮੰਨਣ ਤੋਂ ਮਨ੍ਹਾ ਕਰ ਦਿੱਤਾ ਸੀ।

ਇਸ ਕੇਸ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਣੀ ਹੈ। ਪੰਜਾਬ ਪੁਲਿਸ ਨੇ ਸੁਣਵਾਈ ਤੋਂ ਤਿੰਨ ਦਿਨ ਪਹਿਲਾਂ ਸ਼ਨੀਵਾਰ ਦੇਰ ਸ਼ਾਮ 2 ਐਫਆਈਆਰ ਦਰਜ ਕੀਤੀਆਂ ਹਨ। ਇਹ ਦੋਵੇਂ ਐਫਆਈਆਰ ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੇਕਟਰ ਏ.ਡੀ.ਜੀ.ਪੀ. ਐਲਕੇ ਯਾਦਵ ਦੇ ਹੁਕਮਾਂ ਦਾ ਆਧਾਰ ਹੋਈਆਂ ਹਨ।