ਚੋਣ ਕਮਿਸ਼ਨ ਦਾ ਵੱਡਾ ਐਕਸ਼ਨ ! PM ਮੋਦੀ ਤੇ ਰਾਹੁਲ ਗਾਂਧੀ ਦੇ ਭਾਸ਼ਣਾਂ ‘ਤੇ ਨੋਟਿਸ ਕੀਤਾ ਜਾਰੀ, 29 ਅਪ੍ਰੈਲ ਤੱਕ ਮੰਗਿਆ ਜਵਾਬ

0
6021

ਨਵੀਂ ਦਿੱਲੀ | ਚੋਣ ਕਮਿਸ਼ਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਭਾਸ਼ਣਾਂ ‘ਤੇ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਭਾਜਪਾ ਅਤੇ ਕਾਂਗਰਸ ਪ੍ਰਧਾਨ ਤੋਂ 29 ਅਪ੍ਰੈਲ ਤੱਕ ਜਵਾਬ ਮੰਗਿਆ ਹੈ।

ਭਾਜਪਾ ਅਤੇ ਕਾਂਗਰਸ ਦੋਵਾਂ ਪਾਰਟੀਆਂ ‘ਤੇ ਧਰਮ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਆਧਾਰ ‘ਤੇ ਨਫ਼ਰਤ ਅਤੇ ਵੰਡ ਪੈਦਾ ਕਰਨ ਦਾ ਦੋਸ਼ ਹੈ। ਦੂਜੇ ਪਾਸੇ ਲੋਕ ਸਭਾ ਚੋਣਾਂ 2024 ਦੇ ਵਿਚਕਾਰ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਖ਼ਬਰ ਮਿਲੀ ਹੈ ਕਿ ਨੱਡਾ ਬਿਹਾਰ ਤੋਂ ਨੋਟਾਂ ਨਾਲ ਭਰੇ ਪੰਜ ਬੈਗ ਲੈ ਕੇ ਆਏ ਹਨ। ਜਿਥੇ ਵੀ ਚੋਣਾਂ ਹੋ ਰਹੀਆਂ ਹਨ, ਉਥੇ ਵੰਡੀਆਂ ਜਾ ਰਹੀਆਂ ਹਨ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਤੇਜਸਵੀ ਯਾਦਵ ਨੇ ਕਿਹਾ ਕਿ ਉਨ੍ਹਾਂ ਦੇ ਦੋਸ਼ ਸੱਚ ਹਨ। ਜੇਕਰ ਤੁਸੀਂ ਚਾਹੁੰਦੇ ਹੋ ਤਾਂ ਇਸ ਦੀ ਜਾਂਚ ਕਰਵਾਓ। ਦਰਅਸਲ, ਨੱਡਾ ਨੇ ਬੁੱਧਵਾਰ ਨੂੰ ਬਿਹਾਰ ਦੇ ਭਾਗਲਪੁਰ, ਖਗੜੀਆ ਅਤੇ ਝਾਂਝਰਪੁਰ ਵਿੱਚ ਚੋਣ ਰੈਲੀਆਂ ਨੂੰ ਸੰਬੋਧਿਤ ਕੀਤਾ ਸੀ।