ਅੰਮ੍ਰਿਤਸਰ | ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਹੱਦ ਪਾਰ ਤਸਕਰ ਲਖਵਿੰਦਰ ਸਿੰਘ ਉਰਫ ਲੱਖਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਨੇ ਨਵੇਂ ਕਾਨੂੰਨ ਅਤੇ ਨਿਯਮਾਂ ਤਹਿਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਵੀਡੀਓਗ੍ਰਾਫੀ ਕਰ ਲਈ ਹੈ ਅਤੇ ਨਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਜਾਰੀ ਸੂਚਨਾ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ‘ਚ ਸ਼ਾਮਲ ਲਖਵਿੰਦਰ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਾਕਿਸਤਾਨ ਸਥਿਤ ਇਕ ਨਸ਼ਾ ਤਸਕਰ ਦੇ ਸੰਪਰਕ ‘ਚ ਸੀ ਅਤੇ ਉਸ ਤੋਂ ਲਗਾਤਾਰ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ।
ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਤਰਨਤਾਰਨ ਦੇ ਖੇਮਕਰਨ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।