Breaking : ਪੰਜਾਬ ‘ਚ 15 ਸਾਲ ਤੋਂ ਪੁਰਾਣੇ ਵਾਹਨਾਂ ਤੇ ਬੱਸਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖਬਰ

0
374

ਚੰਡੀਗੜ੍ਹ | ਪੰਜਾਬ ‘ਚ 15 ਸਾਲ ਤੋਂ ਪੁਰਾਣੇ ਵਾਹਨਾਂ ਅਤੇ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਹੁਣ 15 ਸਾਲ ਤੋਂ ਪੁਰਾਣੀਆਂ ਡੀਜ਼ਲ ਬੱਸਾਂ ਤੇ ਪੁਰਾਣੀਆਂ ਡੀਜ਼ਲ ਕਾਰਾਂ ਵੀ ਨਹੀਂ ਚੱਲਣਗੀਆਂ। ਇਸ ਸਬੰਧੀ ਇਕ ਬਿਆਨ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਦਿੰਦਿਆਂ ਕਿਹਾ ਕਿ ਸੂਬੇ ਵਿਚ 15 ਸਾਲ ਪੁਰਾਣੀਆਂ ਸਕੂਲੀ ਬੱਸਾਂ, ਕਾਰਾਂ ਅਤੇ ਡੀਜ਼ਲ ‘ਤੇ ਚੱਲਣ ਵਾਲੀਆਂ ਬੱਸਾਂ ਨਹੀਂ ਚੱਲਣਗੀਆਂ।

ਇਹ ਨੀਤੀ ਪੰਜਾਬ ਵਿਚ ਵੱਧ ਰਹੇ ਪ੍ਰਦੂਸ਼ਣ ਕਰਕੇ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ 15 ਸਾਲ ਪੁਰਾਣੇ ਸਾਰੇ ਸਰਕਾਰੀ ਵਾਹਨ ਸਕਰੈਪ ਲਈ ਭੇਜੇ ਜਾਣਗੇ। ਪੰਜਾਬ ਸਕਰੈਪ ਪਾਲਿਸੀ ਏਜੰਸੀ ਜਾਂ ਭਾਰਤ ਦੀ ਕੋਈ ਵੀ ਸਟੇਟ ਏਜੰਸੀ ਜੋ ਚੰਗੀ ਕੀਮਤ ਦਿੰਦੀ ਹੈ, ਉਨ੍ਹਾਂ ਨੂੰ ਵੇਚ ਦਿੱਤਾ ਜਾਵੇਗਾ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ