ਕਿਸਾਨਾਂ ਦਾ ਵੱਡਾ ਐਲਾਨ : ਇਸ ਤਰੀਕ ਨੂੰ ਕਰਨਗੇ ਰੋਡ ਜਾਮ

0
881

ਅੰਮ੍ਰਿਤਸਰ/ਪਟਿਆਲਾ/ਫਿਰੋਜ਼ਪੁਰ/ਮਾਨਾਸਾ| ਪੰਜਾਬ ਵਿੱਚ ਇੱਕ ਵਾਰ ਫਿਰ ਕਿਸਾਨ ਸਰਕਾਰ ਖ਼ਿਲਾਫ ਜ਼ੋਰਦਾਰ ਪ੍ਰਦਰਸ਼ਨ ਕਰਨ ਜਾ ਰਹੇ ਹਨ। ਕਿਸਾਨ ਵੱਲੋਂ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਦੇ ਰੋਹ ਵਿੱਚ 16 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਪੰਜਾਬ ਦੀਆਂ 4 ਪ੍ਰਮੁੱਖ ਥਾਵਾਂ ਪਟਿਆਲਾ, ਫਿਰੋਜ਼ਪੁਰ, ਮਾਨਸਾ ਅਤੇ ਅੰਮ੍ਰਿਤਸਰ ਵਿਖੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਰੋਡ ਜਾਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਕਾਰਨ 5 ਜ਼ਿਲ੍ਹਿਆਂ ਲੁਧਿਆਣਾ, ਰੋਪੜ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਦੇ ਹਜ਼ਾਰਾਂ ਕਿਸਾਨ ਮਜ਼ਦੂਰ ਉਸ ਦਿਨ ਪਟਿਆਲਾ-ਰਾਜਪੁਰਾ ਰੋਡ ’ਤੇ ਢੇਰੀ ਜੱਟਾਂ ਟੋਲ ਪਲਾਜ਼ਾ ’ਤੇ ਚੱਕਾ ਜਾਮ ਕਰਨਗੇ। ਇਸੇ ਤਰ੍ਹਾਂ ਹੋਰਨਾਂ ਥਾਵਾਂ ’ਤੇ ਵੀ ਵੱਖ-ਵੱਖ ਜ਼ਿਲ੍ਹਿਆਂ ਦੇ ਵਰਕਰਾਂ ਨੂੰ ਸੜਕ ਜਾਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।