ਚੰਡੀਗੜ੍ਹ, 12 ਸਤੰਬਰ | ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਿਥੇ ਵੱਖ-ਵੱਖ ਵਿਭਾਗਾਂ ਦੇ 249 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਅਤੇ ਉਥੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ‘ਚ ਸਰਕਾਰ 8 ਯੂ. ਪੀ. ਐੱਸ. ਸੀ. ਸੈਂਟਰ ਖੋਲ੍ਹਣ ਜਾ ਰਹੀ ਹੈ, ਜਿਸ ਨਾਲ ਯੂ. ਪੀ. ਐੱਸ. ਸੀ. ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਕੋਲ ਨੌਕਰੀਆਂ ਹੋਣਗੀਆਂ ਤਾਂ ਉਨ੍ਹਾਂ ਦਾ ਮਨ ਇੱਧਰ-ਉੱਧਰ ਨਹੀਂ ਭਟਕੇਗਾ ਅਤੇ ਉਹ ਨਸ਼ਿਆਂ ਦੀ ਦਲਦਲ ‘ਚ ਨਹੀਂ ਫਸਣਗੇ।