ਐਸਏਐਸ ਨਗਰ, 19 ਜੁਲਾਈ। ਪੰਜਾਬ ਦੀ ਸਿਆਸਤ ਇਕ ਵਾਰ ਫਿਰ ਗਰਮਾ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰ ਕੇ ਅਨਮੋਲ ਨੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ।
ਆਪਣੀ ਪੋਸਟ ਵਿਚ ਉਨ੍ਹਾਂ ਲਿਖਿਆ ਕਿ ਮਨ ਬੜਾ ਭਾਰੀ ਹੈ। ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰੀਆਂ ਸ਼ੁੱਭਕਾਮਨਾਵਾਂ ਪਾਰਟੀ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਬੇਨਤੀ ਕਰਦੇ ਹਨ ਕਿ ਉਸ ਦਾ ਅਸਤੀਫਾ ਸਵੀਕਾਰ ਕੀਤਾ ਜਾਵੇ। ਉਨ੍ਹਾਂ ਇਹ ਵੀ ਲਿਖਿਆ ਕਿ ਉਨ੍ਹਾਂ ਉਮੀਦ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਜ਼ਰੂਰ ਨਿਭਾਏਗੀ।
ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਸਿਆਸਤ ਨੂੰ ਕਿਹਾ ਅਲਵਿਦਾ
Related Post