ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ! ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਭਾਜਪਾ ‘ਚ ਹੋਏ ਸ਼ਾਮਲ

0
560

ਹੁਸ਼ਿਆਰਪੁਰ, 24 ਅਕਤੂਬਰ | ਇਥੋਂ ਸਾਬਕਾ ਵਿਧਾਇਕ ਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਅਕਾਲੀ ਦਲ ਪਹਿਲਾਂ ਹੀ ਵਿਵਾਦਾਂ ਵਿਚ ਘਿਰਿਆ ਹੋਇਆ ਹੈ, ਅਜਿਹੇ ਵਿਚ ਠੰਡਲ ਦਾ ਜਾਣਾ ਪਾਰਟੀ ਦੀਆਂ ਚਿੰਤਾਵਾਂ ਵਧਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਠੰਡਲ ਭਾਜਪਾ ‘ਚ ਸ਼ਾਮਲ ਹੋ ਜਾਣਗੇ ਅਤੇ ਇਸ ਲਈ ਹੁਸ਼ਿਆਰਪੁਰ ‘ਚ ਇਕ ਵਿਸ਼ੇਸ਼ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ ਹੈ।

ਸੋਹਣ ਸਿੰਘ ਠੰਡਲ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਾਜਪਾ ਨੇ ਅਜੇ ਤੱਕ ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਭਾਜਪਾ ਵੱਲੋਂ ਇੱਕ ਨਿੱਜੀ ਹੋਟਲ ਵਿਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿਚ ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸ਼ਿਰਕਤ ਕਰ ਰਹੇ ਹਨ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਸ ਦੌਰਾਨ ਸੋਹਣ ਸਿੰਘ ਠੰਡਲ ਨੂੰ ਪਾਰਟੀ ਵਿਚ ਸ਼ਾਮਲ ਕਰ ਲਿਆ ਜਾਵੇਗਾ। ਸੰਭਵ ਹੈ ਕਿ ਭਾਜਪਾ ਵੀ ਇਸ ਪ੍ਰੋਗਰਾਮ ਵਿਚ ਹੀ ਆਪਣੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)