ਹਰਿਆਣਾ ‘ਚ BJP ਨੂੰ ਵੱਡਾ ਝਟਕਾ ! ਸਾਬਕਾ ਸਾਂਸਦ ਅਸ਼ੋਕ ਤੰਵਰ ਭਾਜਪਾ ਛੱਡ ਕੇ ਕਾਂਗਰਸ ਹੋਏ ਸ਼ਾਮਲ

0
715

ਹਰਿਆਣਾ, 3 ਅਕਤੂਬਰ | ਇਥੋਂ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ।

ਸਾਬਕਾ ਸਾਂਸਦ ਅਸ਼ੋਕ ਤੰਵਰ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਰੈਲੀ ਦੌਰਾਨ ਉਨ੍ਹਾਂ ਨੇ ਕਾਂਗਰਸ ਜੁਆਇਨ ਕੀਤੀ ਹੈ। ਮਹਿੰਦਰਗੜ੍ਹ ਦੇ ਪਿੰਡ ਬਵਾਨੀਆ ਵਿਚ ਰਾਹੁਲ ਗਾਂਧੀ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਹੈ।

ਅਸ਼ੋਕ ਤੰਵਰ ਹਿਸਾਰ ਤੋਂ ਲੋਕ ਸਭਾ ਮੈਂਬਰ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਨੇ 5 ਅਕਤੂਬਰ 2019 ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।

ਉਹ ‘ਆਪ’ ਦੀ ਹਰਿਆਣਾ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਨ। ਫਿਰ ਉਨ੍ਹਾਂ ਨੇ ‘ਆਪ’ ਵੀ  ਨੂੰ ਛੱਡ ਦਿੱਤਾ । ‘ਆਪ’ ਤੋਂ ਅਸਤੀਫਾ ਦੇਣ ਦਾ ਕਾਰਨ ਕਾਂਗਰਸ-ਆਪ ਦੇ ਗਠਜੋੜ ਨੂੰ ਦੱਸਿਆ ਸੀ। ਇਸ ਤੋਂ ਬਾਅਦ ਤੰਵਰ ਜਨਵਰੀ 2024 ‘ਚ ਭਾਜਪਾ ‘ਚ ਸ਼ਾਮਲ ਹੋ ਗਏ ਸਨ।ਭਾਜਪਾ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਸਿਰਸਾ ਤੋਂ ਟਿਕਟ ਦਿੱਤੀ ਸੀ। ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਅੱਜ ਫਿਰ ਉਨ੍ਹਾਂ ਦੀ ਕਾਂਗਰਸ ਵਿੱਚ ਵਾਪਸੀ ਹੋ ਗਈ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)